ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਾਈਵੇਟ ਸਕੂਲਾਂ ਖਿਲਾਫ ਮਿਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਦੇ ਹੁਕਮ ਦਿੱਤੇ ਹਨ। ਨਿੱਜੀ ਸਕੂਲਾਂ ਵੱਲੋਂ ਮਾਪਿਆਂ ਨੂੰ ਲੁੱਟਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਸ ਤੋਂ ਬਾਅਦ 720 ਪ੍ਰਾਈਵੇਟ ਸਕੂਲਾਂ ਖਿਲਾਫ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਅਤੇ ਮੀਤ ਹੇਅਰ ਨੇ ਉਨ੍ਹਾਂ ਸਕੂਲਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ।












