October 6, 2026, 3:03 pm
----------- Advertisement -----------
HomeNewsBreaking Newsਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ...

ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

Published on

----------- Advertisement -----------

ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ।

 ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ ‘ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।

ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

          ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ‘ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

          ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਯੁੱਧ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।

 ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...