November 11, 2026, 5:42 pm
----------- Advertisement -----------
HomeNewsBreaking Newsਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਬਲਬੀਰ ਸਿੰਘ ਰਾਜੇਵਾਲ ਨੂੰ ਲਿਆ...

ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਬਲਬੀਰ ਸਿੰਘ ਰਾਜੇਵਾਲ ਨੂੰ ਲਿਆ ਹਿਰਾਸਤ ’ਚ

Published on

----------- Advertisement -----------

ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨੀ ਅੰਦੋਲਨ ‘ਚ ਚੰਡੀਗੜ੍ਹ ਨੂੰ ਕਿਸਾਨਾਂ ਵਲੋਂ ਰਵਾਨਾ ਹੋਣ ਕਰਕੇ, ਅੱਜ ਸਵੇਰੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ, ਤਾਂ ਕਿ ਕਿਸਾਨ ਆਗੂ ਮੋਰਚੇ ਦੇ ਚਲਦਿਆਂ ਚੰਡੀਗੜ੍ਹ ਰਵਾਨਾ ਨਾ ਹੋ ਸਕਣ।

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਦੇਰ ਰਾਤ ਤਕਰੀਬਨ ਡੇਢ ਵਜੇ ਡਿਟੇਨ ਕੀਤਾ ਗਿਆ ਹੈ। ਉਨ੍ਹਾਂ ਨੂੰ ਸਮਰਾਲਾ ਸਥਿਤ ਰਿਹਾਇਸ਼ ਤੋਂ ਪੁਲਿਸ ਨੇ ਡਿਟੇਨ ਕੀਤਾ ਹੈ।

ਦੂਜੇ ਬੰਨੇ ਸੰਯੁਕਤ ਕਿਸਾਨ ਮੋਰਚੇ ਦੀ ਸਰਕਾਰ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ 5 ਮਾਰਚ ਨੂੰ ਪੱਕਾ ਮੋਰਚਾ ਲਗਾਉਣ ਦੇ ਐਲਾਨ ਤੋਂ ਬਾਅਦ ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਪੱਛਮੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਨੂੰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਅੱਜ ਸਵੇਰੇ ਢਿੱਲਵਾਂ ਪੁਲਿਸ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਬਨੇਮਲ ਨੂੰ ਉਨ੍ਹਾਂ ਦੇ ਘਰ ਵਿਚ ਹੀ ਵਲੋਂ ਨਜ਼ਰਬੰਦ ਕੀਤਾ ਗਿਆ।

ਅੱਜ ਸਵੇਰੇ 4 ਵਜੇ ਦੇ ਕਰੀਬ ਪੁਲਿਸ ਪ੍ਰਸ਼ਾਸਨ ਭੁਲੱਥ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ। ਇਸ ਮੌਕੇ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਲਿਟਾ ਵਿਖੇ ਪੁੱਜ ਕੇ ਕਿਸਾਨ ਆਗੂ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਨਜ਼ਰਬੰਦ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...