May 30, 2026, 5:42 pm
----------- Advertisement -----------
HomeNewsBreaking Newsਪ੍ਰੇਸ਼ਾਨੀ ਚ ਫਸੇ ਧਰਮਿੰਦਰ ਦਿਓਲ, ਲੱਗੇ ਧੋਖਾਧੜੀ ਦੇ ਇਲਜ਼ਾਮ , ਅਦਾਲਤ ਨੇ...

ਪ੍ਰੇਸ਼ਾਨੀ ਚ ਫਸੇ ਧਰਮਿੰਦਰ ਦਿਓਲ, ਲੱਗੇ ਧੋਖਾਧੜੀ ਦੇ ਇਲਜ਼ਾਮ , ਅਦਾਲਤ ਨੇ ਸੰਮਨ ਕੀਤੇ ਜਾਰੀ 

Published on

----------- Advertisement -----------

 ਬਾਲੀਵੁੱਡ ਦਾ ਹੀ-ਮੈਨ ਹਾਲ ਹੀ ਵਿੱਚ 89 ਸਾਲ ਦਾ ਹੋਇਆ ਹੈ। ਆਪਣੇ ਜਨਮ ਦਿਨ ਦੇ ਦੋ ਦਿਨ ਬਾਅਦ ਹੀ ਉਹ ਕਾਨੂੰਨੀ ਮੁਸੀਬਤ ਵਿੱਚ ਫਸੇ ਜਾਪਦੇ ਹਨ। ਧਰਮਿੰਦਰ ਆਪਣੀ ਰੈਸਟੋਰੈਂਟ ਫਰੈਂਚਾਇਜ਼ੀ ‘ਗਰਮ ਧਰਮ ਢਾਬਾ’ ਨੂੰ ਲੈ ਕੇ ਮੁਸੀਬਤ ‘ਚ ਹਨ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫ੍ਰੈਂਚਾਇਜ਼ੀ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ‘ਚ ਦਿੱਗਜ ਬਾਲੀਵੁੱਡ ਅਭਿਨੇਤਾ ਧਰਮਿੰਦਰ ਸਮੇਤ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 20 ਫਰਵਰੀ ਯਾਨੀ ਸਾਲ 2025 ‘ਚ ਤੈਅ ਕੀਤੀ ਗਈ ਹੈ। ਇਸ ਦਿਨ ਧਰਮਿੰਦਰ ਨੂੰ ਅਦਾਲਤੀ ਕਾਰਵਾਈ ਵਿੱਚ ਪੇਸ਼ ਹੋਣਾ ਹੋਵੇਗਾ।ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ, ਜੋ ਦਿੱਲੀ ਦੇ ਕਾਰੋਬਾਰੀ ਸੁਸ਼ੀਲ ਕੁਮਾਰ ਦੀ ਸ਼ਿਕਾਇਤ ‘ਤੇ ਆਧਾਰਿਤ ਹਨ, ਜਿਸ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਫਰੈਂਚਾਇਜ਼ੀ ਵਿੱਚ ਨਿਵੇਸ਼ ਕਰਨ ਦਾ ਲਾਲਚ ਦੇ ਕੇ ਧੋਖਾ ਦਿੱਤਾ ਗਿਆ ਹੈ।ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਬੂਤਾਂ ਦੇ ਆਧਾਰ ‘ਤੇ ਅਦਾਲਤ ਧਾਰਾ 34 ਆਈ.ਪੀ.ਸੀ. ਦੇ ਨਾਲ-ਨਾਲ ਧਾਰਾ 420, 120ਬੀ ਦੇ ਤਹਿਤ ਅਪਰਾਧ ਕਰਨ ਲਈ ਧਰਮਿੰਦਰ ਅਤੇ ਬਾਕੀ ਦੋ ਵਿਰੁੱਧ ਕਾਰਵਾਈ ਕਰੇਗੀ। ਧੋਖਾਧੜੀ ਮਾਮਲੇ ਦੀ ਅਗਲੀ ਸੁਣਵਾਈ 20 ਫਰਵਰੀ 2025 ਨੂੰ ਹੋਵੇਗੀ। ਅਭਿਨੇਤਾ ਧਰਮਿੰਦਰ ਅਤੇ ਉਨ੍ਹਾਂ ਤੋਂ ਇਲਾਵਾ ਦੋ ਹੋਰ ਲੋਕਾਂ ਨੂੰ ਇਸ ਮਾਮਲੇ ‘ਚ ਸੁਣਵਾਈ ਲਈ ਦਿੱਤੀ ਗਈ ਤਰੀਕ ‘ਤੇ ਪੇਸ਼ ਹੋਣਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 9 ਅਕਤੂਬਰ 2020 ਨੂੰ ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਵਾਲੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...