September 9, 2026, 3:50 pm
----------- Advertisement -----------
HomeNewsBreaking Newsਕਈ ਸ਼ਹਿਰਾਂ 'ਚ ਹਾਈ ਅਲਰਟ, ਪ੍ਰਸ਼ਾਸਨ ਨੇ ਕੀਤੀ ਲੋਕਾਂ ਨੂੰ ਘਰਾਂ 'ਚ...

ਕਈ ਸ਼ਹਿਰਾਂ ‘ਚ ਹਾਈ ਅਲਰਟ, ਪ੍ਰਸ਼ਾਸਨ ਨੇ ਕੀਤੀ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ

Published on

----------- Advertisement -----------

ਭਾਰਤ ਪਾਕਿਸਤਾਨ ਦੇ ਹਮਲਿਆਂ ਦੇ ਵਿਚਾਲੇ ਪਟਿਆਲਾ ਪ੍ਰਸਾਸ਼ਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਰੀ ਵਿਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ। ਜ਼ਿਲ੍ਹੇ ਦੀਆਂ ਸਾਰੀਆਂ ਵਿਦਿਆਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿੱਚ ਰਹਿਣ ਦੀ ਅਤੇ ਛੱਤਾਂ, ਬਾਲਕਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਹੇਠਾਂ ਦਿੱਤੇ ਨੰਬਰਾਂ ‘ਤੇ ਤੁਰੰਤ ਸੰਪਰਕ ਕਰੋ।

ਚੰਡੀਗੜ੍ਹ ਤੋਂ ਬਾਅਦ ਹੁਣ ਪੰਚਕੁਲਾ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪੰਚਕੁਲਾ ਮੋਨਿਕਾ ਗੁਪਤਾ ਨੇ ਅੱਜ ਲਈ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੇ ਕੱਲ੍ਹ ਜ਼ਿਲ੍ਹੇ ਦੇ ਸਾਰੇ ਸਿੱਖਿਆ ਸੰਸਥਾਨ ਬੰਦ ਰਹਿਣਗੇ। ਉਨ੍ਹਾਂ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿਚ ਰਹਿ ਕੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਹੁਤ ਜਿਆਦਾ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਪੰਚਕੂਲਾ ਜ਼ਿਲ੍ਹਾ ਪੂਰੀ ਤਰ੍ਹਾਂ ਸੁਰੱਖਿਤ ਹੈ। ਪਰ ਸਾਵਧਾਨੀ ਰੱਖਣਾ ਸਾਡੀ ਜ਼ਿੰਮੇਵਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...