July 31, 2026, 8:58 pm
----------- Advertisement -----------
HomeNewsLatest Newsਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ...

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ, 27 ਮਈ- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਦਿੱਲੀ ਅੰਦਰ ਵੱਡੀ ਗਿਣਤੀ ’ਚ ਪੰਜਾਬੀ ਵੱਸਦੇ ਹਨ, ਜਦਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਨਾਤੇ ਇਥੋਂ ਪੰਜਾਬੀ ਭਾਸ਼ਾ ਦੇ ਬੁਲੇਟਿਨ ਖਤਮ ਕਰਨੇ ਪੰਜਾਬ ਅਤੇ ਪੰਜਾਬੀਆਂ ਨਾਲ ਵੱਡਾ ਧੱਕਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਚੱਲ ਰਹੇ ਪੰਜਾਬੀ ਦੇ ਬੁਲੇਟਿਨ ਬੰਦ ਕਰਨਾ ਸਰਕਾਰ ਦੀ ਪੱਖਪਾਤੀ ਸੋਚ ਤੋਂ ਸੇਧਿਤ ਹੈ, ਜਿਸ ਨਾਲ ਪੰਜਾਬੀਆਂ ਅੰਦਰ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਖੇਤਰੀ ਭਾਸ਼ਾਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਯਤਨ ਕਰਨ, ਪਰ ਹੋ ਇਸ ਦੇ ਉਲਟ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ’ਤੇ ਸਰਕਾਰ ਨੂੰ ਮੁੜ ਵਿਚਾਰ ਕਰਕੇ ਪਹਿਲਾਂ ਵਾਂਗ ਹੀ ਪੰਜਾਬੀ ਬੁਲੇਟਿਨ ਚਾਲੂ ਰੱਖਣ ਦੇ ਆਦੇਸ਼ ਦੇਣੇ ਚਾਹੀਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...