July 31, 2026, 12:25 pm
----------- Advertisement -----------
HomeNewsBreaking News35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

Published on

----------- Advertisement -----------

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ।ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਾਥ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ, ਪੂਰੀ ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਵਿਭਾਗ ਲਈ ਇੱਕ ਬੇਸ਼ਕੀਮਤੀ ਸਾਬਤ ਹੋਏ ਹਨ।ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਅਮਨਜੋਤ ਸਿੰਘ ਨੇ ਸ਼੍ਰੀਮਤੀ ਨੇਹਰਾ ਨੂੰ ਨਵੇਂ ਲੋਕ ਸੰਪਰਕ ਅਧਿਕਾਰੀਆਂ ਲਈ ਇੱਕ ਪ੍ਰੇਰਣਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ ‘ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ।ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਫ਼ਸਰ ਨੂੰ ਉਨ੍ਹਾਂ ਦੇ ਭਵਿੱਖ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪੇਸ਼ੇਵਰ ਕੁਸ਼ਲਤਾ, ਕਾਰਜ ਪ੍ਰਤੀ ਸਮਰਪਣ ਅਤੇ ਮਨੁੱਖੀ ਸੋਚ ਨੂੰ ਵਿਭਾਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖੇਗਾ।

ਆਪਣੇ ਸੰਬੋਧਨ ਵਿੱਚ ਸ਼੍ਰੀਮਤੀ ਸ਼ਿਖਾ ਨੇਹਰਾ ਨੇ 1991 ਵਿੱਚ ਸਹਾਇਕ ਲੋਕ ਸੰਪਰਕ ਅਧਿਕਾਰੀ (ਏਪੀਆਰਓ) ਵਜੋਂ ਵਿਭਾਗ ਵਿੱਚ ਸ਼ਾਮਲ ਹੋਣ ਤੋਂ ਲੈ ਕੇ ਅੱਜ ਤੱਕ ਦੇ ਆਪਣੇ ਸਫ਼ਰ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਖ਼ਾਸ ਕਰਕੇ ਤਕਨਾਲੋਜੀ ਦੇ ਖੇਤਰ ਵਿੱਚ ਵਿਭਾਗ ਦੇ ਕੰਮਕਾਜ ਵਿੱਚ ਬਹੁਤ ਵੱਡੇ ਬਦਲਾਅ ਆਏ ਹਨ। ਉਨ੍ਹਾਂ ਇਸ ਨਿੱਘੇ ਅਤੇ ਯਾਦਗਾਰੀ ਵਿਦਾਇਗੀ ਸਮਾਰੋਹ ਲਈ ਵਿਭਾਗ ਦਾ ਦਿਲੋਂ ਧੰਨਵਾਦ ਵੀ ਕੀਤਾ।ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵੱਲੋਂ ਸ਼੍ਰੀਮਤੀ ਸ਼ਿਖਾ ਨੇਹਰਾ ਨੂੰ ਉਨ੍ਹਾਂ ਦੀਆਂ ਲੰਬੀ ਅਤੇ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਸਕੱਤਰ ਦੀਪਾਂਕਰ ਗਰਗ, ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਰਾਸ਼ਿਮ ਵਰਮਾ, ਰੁਚੀ ਕਾਲੜਾ, ਨਵਦੀਪ ਸਿੰਘ ਗਿੱਲ, ਹਾਕਮ ਥਾਪਰ, ਸ਼ੇਰਜੰਗ ਸਿੰਘ ਹੁੰਦਲ ਅਤੇ ਨਰਿੰਦਰ ਪਾਲ ਸਿੰਘ ਜਗਦਿਓ ਤੋਂ ਇਲਾਵਾ ਵਿਭਾਗ ਦੇ ਸਮੂਹ ਪੀ.ਆਰ.ਓ., ਏਪੀਆਰਓ., ਡੀਪੀਆਰਓ., ਸਟਾਫ਼ ਮੈਂਬਰ ਅਤੇ ਸੇਵਾਮੁਕਤ ਅਧਿਕਾਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...