June 12, 2026, 7:58 pm
----------- Advertisement -----------
HomeNewsBreaking Newsਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ,ਮੋਦੀ ਸਰਕਾਰ...

ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ,ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਨਾਅਰੇਬਾਜ਼ੀ*

Published on

----------- Advertisement -----------

*ਚੰਡੀਗੜ੍ਹ 15, ਮਈ , 2026*

ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਨਿਰੰਤਰ ਪਹਿਲਾਂ ਗੈਸ ਸਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਦਾ ਕਿ ਆਮ ਲੋਕਾਂ ਦੀ ਜ਼ਿੰਦਗੀ ਤੇ ਆਰਥਿਕ ਬੋਝ ਪਿਆ ਹੈ। ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਫੇਲ ਸਾਬਤ ਹੋਈ ਹੈ।

ਅਮ੍ਰਿਤਸਰ ਵਿਖੇ ਧਰਨੇ ਦੌਰਾਨ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਕਾਰਨ ਪਹਿਲਾਂ ਹੀ ਦੇਸ਼ ਦੀ ਜਨਤਾ ਦਾ ਲੱਕ ਟੁੱਟ ਚੁੱਕਾ ਹੈ ਅਤੇ ਉੱਪਰੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਇਸ ਬੇਤਹਾਸ਼ਾ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਅਤੇ ਸਬਜ਼ੀਆਂ ਦੇ ਭਾਅ ਵੀ ਅਸਮਾਨੀ ਚੜ੍ਹ ਗਏ ਹਨ, ਜਿਸ ਲਈ ਸਿੱਧੇ ਤੌਰ ‘ਤੇ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ ਹਨ।

ਲੁਧਿਆਣਾ ਵਿਖੇ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਜਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਨਾ ਲਿਆ ਗਿਆ, ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜਨਤਾ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਦੀ ਇਸ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਲੰਧਰ ਵਿਖੇ ਦੇ ਜਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀਸ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ‘ਤੇ ਵੀ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...