May 26, 2026, 2:47 pm
----------- Advertisement -----------
HomeNewsBreaking Newsਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ...

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

Published on

----------- Advertisement -----------

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ- ਕੇਜਰੀਵਾਲ*

*ਸੀਬੀਐਸਈ ਮੁਲਾਂਕਣ ਵਿੱਚ ਇੰਨੇ ਵੱਡੇ ਪੱਧਰ ‘ਤੇ ਹੋਈ ਗੜਬੜੀ ਨੇ ਲੱਖਾਂ ਬੱਚਿਆਂ ਦਾ ਭਵਿੱਖ ਹਨੇਰੇ ਵੱਲ ਧੱਕ ਦਿੱਤਾ ਹੈ- ਕੇਜਰੀਵਾਲ*

*ਸਰਕਾਰ ਵਿਦਿਆਰਥੀਆਂ ਦੀ ਮੁਫ਼ਤ ਮੈਨੂਅਲ ਰੀਵੈਲੂਏਸ਼ਨ, ਓਐਸਐਮ ਪ੍ਰਕਿਰਿਆ ਰੱਦ ਕਰਨ ਅਤੇ ਜਲਦ ਰੀਵੈਲੂਏਸ਼ਨ ਕਰਨ ਦੀ ਮੰਗ ਪੂਰੀ ਕਰੇ- ਕੇਜਰੀਵਾਲ*

*ਪੋਰਟਲ ਕੰਮ ਨਹੀਂ ਕਰ ਰਿਹਾ, ਲੌਗਇਨ ਹੋਣ ‘ਤੇ ਪੇਮੈਂਟ ਗੇਟਵੇ ਕੰਮ ਨਹੀਂ ਕਰ ਰਿਹਾ ਅਤੇ ਸਕੈਨ ਕਾਪੀ ਵੀ ਧੁੰਦਲੀ ਹੈ- ਕੇਜਰੀਵਾਲ*

ਨਵੀਂ ਦਿੱਲੀ, 25 ਮਈ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪੇਪਰ ਲੀਕ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ ਸਾਹਮਣੇ ਆਉਣ ‘ਤੇ ਪ੍ਰਧਾਨ ਮੰਤਰੀ ਤੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ।

ਸੀਬੀਐਸਈ ਮੁਲਾਂਕਣ ਵਿੱਚ ਇੰਨੇ ਵੱਡੇ ਪੱਧਰ ‘ਤੇ ਹੋਈ ਗੜਬੜੀ ਨੇ ਲੱਖਾਂ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਧੱਕ ਦਿੱਤਾ ਹੈ। ਵਿਦਿਆਰਥੀ ਮੁਫ਼ਤ ਮੈਨੂਅਲ ਰੀਵੈਲੂਏਸ਼ਨ, ਓਐਸਐਮ ਪ੍ਰਕਿਰਿਆ ਰੱਦ ਕਰਨ ਅਤੇ ਜਲਦ ਰੀਵੈਲੂਏਸ਼ਨ ਕਰਨ ਦੀ ਮੰਗ ਕਰ ਰਹੇ ਹਨ, ਸਰਕਾਰ ਉਨ੍ਹਾਂ ਦੀ ਮੰਗ ਪੂਰੀ ਕਰੇ। ਕਿਉਂਕਿ ਪੋਰਟਲ ਕੰਮ ਨਹੀਂ ਕਰ ਰਿਹਾ ਹੈ। ਜੇਕਰ ਲੌਗਇਨ ਹੋ ਵੀ ਜਾਂਦਾ ਹੈ ਤਾਂ ਪੇਮੈਂਟ ਗੇਟਵੇ ਕੰਮ ਨਹੀਂ ਕਰ ਰਿਹਾ ਅਤੇ ਸਕੈਨ ਕਾਪੀ ਵੀ ਧੁੰਦਲੀ ਹੈ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਹੁਣੇ ਸੀਬੀਐਸਈ ਮੁਲਾਂਕਣ ਵਿੱਚ ਜੋ ਇੰਨਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ, ਉਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਧਰਮਿੰਦਰ ਪ੍ਰਧਾਨ ਜੀ ਇੱਕ ਦਿਨ ਜਾਂ ਇੱਕ ਸੈਕੰਡ ਲਈ ਵੀ ਇਸ ਦੇਸ਼ ਦੇ ਸਿੱਖਿਆ ਮੰਤਰੀ ਬਣਨ ਦੇ ਲਾਇਕ ਨਹੀਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨੀਟ ਵਿੱਚ ਧਾਂਦਲੀ ਹੋਈ ਅਤੇ ਹੁਣ ਸੀਬੀਐਸਈ ਦੇ ਇਵੈਲੂਏਸ਼ਨ ਪ੍ਰੋਸੈਸ (ਮੁਲਾਂਕਣ ਪ੍ਰਕਿਰਿਆ) ਵਿੱਚ ਇੰਨੀ ਵੱਡੀ ਧਾਂਦਲੀ ਨਿਕਲ ਕੇ ਸਾਹਮਣੇ ਆਈ ਹੈ। ਪੂਰੇ ਦੇਸ਼ ਵਿੱਚ 12ਵੀਂ ਦੇ ਲੱਖਾਂ ਬੱਚੇ ਬਹੁਤ ਜ਼ਿਆਦਾ ਸਟ੍ਰੈਸ (ਤਣਾਅ) ਅਤੇ ਡਿਪ੍ਰੈਸ਼ਨ ਵਿੱਚ ਹਨ। ਉਨ੍ਹਾਂ ਦੇ ਮਾਪੇ ਵੀ ਬੁਰੀ ਤਰ੍ਹਾਂ ਡਿਪ੍ਰੈਸ਼ਨ ਵਿੱਚ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚੇ ਮੰਗ ਕਰ ਰਹੇ ਹਨ ਕਿ ਜੋ ਵੀ ਬੱਚੇ ਰੀਵੈਲੂਏਸ਼ਨ ਦੀ ਮੰਗ ਕਰਨ, ਉਨ੍ਹਾਂ ਦਾ ਮੈਨੂਅਲ ਰੀਵੈਲੂਏਸ਼ਨ ਕਰਵਾਇਆ ਜਾਵੇ। ਦੂਜਾ, ਰੀਵੈਲੂਏਸ਼ਨ ਦੀ ਫੀਸ ਮੁਆਫ ਕੀਤੀ ਜਾਵੇ। ਤੀਜਾ, ਓਐਸਐਮ ਦੀ ਪੂਰੀ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ ਅਤੇ ਚੌਥਾ, ਰੀਵੈਲੂਏਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਬੱਚਿਆਂ ਦੀ ਐਡਮਿਸ਼ਨ ਪ੍ਰਕਿਰਿਆ ‘ਤੇ ਕੋਈ ਅਸਰ ਨਾ ਪਵੇ ਅਤੇ ਉਹ ਜਲਦ ਹੀ ਆਪਣੇ ਕਾਲਜਾਂ ਵਿੱਚ ਐਡਮਿਸ਼ਨ ਲੈ ਸਕਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਚਾਰ-ਪੰਜ ਦਿਨਾਂ ਤੋਂ ਇਨ੍ਹਾਂ ਦਾ ਪੋਰਟਲ ਕੰਮ ਨਹੀਂ ਕਰ ਰਿਹਾ ਹੈ ਅਤੇ ਬੱਚੇ ਲੌਗਇਨ ਨਹੀਂ ਕਰ ਪਾ ਰਹੇ ਹਨ। ਮੇਰੇ ਇੱਕ ਦੋਸਤ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਜਦੋਂ 40 ਵਾਰ ਕੋਸ਼ਿਸ਼ ਕੀਤੀ, ਉਦੋਂ ਜਾ ਕੇ ਲੌਗਇਨ ਹੋ ਸਕਿਆ। ਇਨ੍ਹਾਂ ਦਾ ਪੇਮੈਂਟ ਗੇਟਵੇ ਕੰਮ ਨਹੀਂ ਕਰ ਰਿਹਾ ਹੈ ਅਤੇ ਇਨ੍ਹਾਂ ਨੇ ਜੋ ਵੀ ਸਕੈਨਿੰਗ ਕੀਤੀ ਹੈ, ਉਹ ਸਾਰੀ ਧੁੰਦਲੀ ਹੈ। ਇਹ ਲੋਕ ਦੇਸ਼ ਨੂੰ ਇਸ ਤਰ੍ਹਾਂ 21ਵੀਂ ਸਦੀ ਦਾ ਭਾਰਤ ਬਣਾਉਣਗੇ? ਇਨ੍ਹਾਂ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਘੱਟੋ-ਘੱਟ ਇੰਨਾ ਤਾਂ ਕਰ ਹੀ ਸਕਦੇ ਹਨ। ਸਾਡੇ ਦੇਸ਼ ਦੇ ਲੱਖਾਂ ਬੱਚਿਆਂ ਨੂੰ ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ। ਪ੍ਰਧਾਨ ਮੰਤਰੀ ਜੀ ਨੂੰ ਤੁਰੰਤ ਇੱਕ ਮਿੰਟ ਦੇ ਅੰਦਰ ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...