February 28, 2026, 6:49 pm
----------- Advertisement -----------
HomeNewsBreaking Newsਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ...

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

Published on

----------- Advertisement -----------

*ਚੰਡੀਗੜ੍ਹ, 27 ਫਰਵਰੀ 2026*:ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ।

ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ ‘ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ “ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ” ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿੱਖਿਆ, ਸਿਹਤ ਅਤੇ ਲੋਕ ਭਲਾਈ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਨ ਦਾ ਸੰਕਲਪ ਮਜ਼ਬੂਤ ਹੋਇਆ ਹੈ।

ਪਾਰਟੀ ਵਰਕਰਾਂ ਨੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਨਾ ਸਿਰਫ ‘ਆਪ’ ਲਈ ਸਗੋਂ ਲੋਕਤੰਤਰ ਲਈ ਮਾਣ ਵਾਲੀ ਗੱਲ ਦੱਸਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋਂ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ-ਹਥਿਆਰਾਂ ਸਣੇ 10 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਕਾਂਗਰਸ ਹਾਈ ਕਮਾਂਡ ਆਪਣਾ ਪ੍ਰਭਾਵ ਗਵਾ ਚੁੱਕੀ ਹੈ- ਸੁਨੀਲ ਜਾਖੜ

ਚੰਡੀਗੜ੍ਹ 28 ਫਰਵਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ...

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

*ਚੰਡੀਗੜ੍ਹ, 27 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

*ਚੰਡੀਗੜ੍ਹ, 27 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ...

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

*ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ* *ਚੰਡੀਗੜ੍ਹ,...

ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ, ਫੜੇ ਗਏ ਦੋਸ਼ੀ ਨੇ ਕੀਤੇ ਸਨ ਵੱਡੇ ਖੁਲਾਸਾ

 ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਕੇਸ...

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

*ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ...

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

*ਚੰਡੀਗੜ੍ਹ, 26 ਫਰਵਰੀ 2026:*:ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ...