October 26, 2026, 9:58 am
----------- Advertisement -----------
HomeNewsBreaking Newsਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਹਾਪੰਚਾਇਤ ਦੀ ਸਟੇਜ ਤੋਂ ਡੱਲੇਵਾਲ ਬੋਲੇ-‘ਮੋਰਚਾ ਅਸੀਂ ਹੀ...

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਹਾਪੰਚਾਇਤ ਦੀ ਸਟੇਜ ਤੋਂ ਡੱਲੇਵਾਲ ਬੋਲੇ-‘ਮੋਰਚਾ ਅਸੀਂ ਹੀ ਜਿੱਤਾਂਗੇ’

Published on

----------- Advertisement -----------

ਹਰਿਆਣਾ ਦੇ ਟੋਹਾਣਾ ਵਿਚ ਕਿਸਾਨਾਂ ਦੀ ਅੱਜ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟ੍ਰੈਚਰ ਤੋਂ ਮੰਚ ‘ਤੇ ਲਿਆਂਦਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਜੀਤ ਡੱਲੇਵਾਲ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਜੋ ਲੋਕ ਮੋਰਚੇ ਉਤੇ ਪਹੁੰਚੇ ਹਨ, ਇਹ ਸਿਰਫ ਉਪਰ ਵਾਲੇ ਦੀ ਕ੍ਰਿਪਾ ਹੈ। ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਹੀ ਰਹਾਂਗੇ।ਡੱਲੇਵਾਲ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਕੰਮ ਔਖੇ ਹੁੰਦੇ ਹਨ, ਪਰ ਜੇਕਰ ਅਸੀਂ ਬੈਠੇ ਬੈਠੇ ਇਹ ਸੋਚਦੇ ਰਹੀਏ ਕਿ ਔਖਾ ਹੈ ਤਾਂ ਸਾਨੂੰ ਬਹੁਤ ਨੁਕਸਾਨ ਹੋਵੇਗਾ। ਇਸ ਸਾਲ 4 ਲੱਖ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਇਹ ਰਿਪੋਰਟ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਹਰ ਪਿੰਡ ਤੋਂ ਇਕ ਇਕ ਟਰਾਲੀ ਖਨੌਰੀ ‘ਤੇ ਜ਼ਰੂਰ ਲੈ ਕੇ ਆਓ। ਸਰਕਾਰ ਨੂੰ ਚਿੰਤਾ ਪਾ ਦਿਓ ਤੇ ਉਨ੍ਹਾਂ ਨੂੰ ਇਹ ਸੋਚਣ ਉਤੇ ਮਜਬੂਰ ਕਰ ਦਿਓ ਕਿ ਇਹ ਅੰਦੋਲਨ ਸਿਰਫ ਪੰਜਾਬ ਦਾ ਨਹੀਂ ਸਗੋਂ ਪੂਰੇ ਦੇਸ਼ ਦਾ ਅੰਦੋਲਨ ਹੈ। ਸਰਕਾਰ ਇਸ ਮੋਰੇਚੇ ਨੂੰ ਖਤਮ ਨਾ ਕਰ ਸਕੇ।

ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ‘ਚ ਹਾਈ ਅਲਰਟ ‘ਤੇ ਪਾ ਦਿੱਤਾ ਹੈ। ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਗਈ ਹੈ।

ਸਰਹੱਦ ‘ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇੱਥੇ 21 ਡੀ.ਐਸ.ਪੀਜ਼ ਵੀ ਡਿਊਟੀ ‘ਤੇ ਹੋਣਗੇ। ਹਰਿਆਣਾ ਪੁਲਿਸ ਨੇ ਨਰਵਾਣਾ ਤੋਂ ਪੰਜਾਬ ਵਾਇਆ ਗੜ੍ਹੀ ਨੂੰ ਜਾਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਹੈ। ਮਹਾਪੰਚਾਇਤ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਪੁਲਿਸ ਨਜ਼ਰ ਰੱਖ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...