ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਜਹਾਜ਼ ਨੂੰ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ ‘ਤੇ ਐਮਰਜੈਂਸੀ ਵਿੱਚ ਉਤਾਰਿਆ ਗਿਆ ਹੈ। ਜਹਾਜ਼ ਵਿੱਚ ਕਰੀਬ 300 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਟੇਕਆਫ ਤੋਂ ਬਾਅਦ ਜਹਾਜ਼ ਦੇ ਇਕ ਇੰਜਣ ‘ਚੋਂ ਤੇਲ ਲੀਕ ਹੋਣ ਲੱਗਾ, ਜਿਸ ਤੋਂ ਬਾਅਦ ਸਵੀਡਨ ‘ਚ ਹੀ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਸਾਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਦੇ ਮੱਦੇਨਜ਼ਰ ਹਵਾਈ ਅੱਡੇ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਸਨ। ਹਾਲਾਂਕਿ, ਇਤਫ਼ਾਕ ਚੰਗਾ ਸੀ ਅਤੇ ਕੋਈ ਵੱਡਾ ਹਾਦਸਾ ਨਹੀਂ ਹੋਇਆ।












