June 18, 2026, 1:04 am
----------- Advertisement -----------
HomeNewsBreaking Newsਏਅਰ ਇੰਡੀਆ ਨੇ ਯਾਤਰੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਹੁਣ ਫਲਾਈਟ...

ਏਅਰ ਇੰਡੀਆ ਨੇ ਯਾਤਰੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਹੁਣ ਫਲਾਈਟ ‘ਚ ਮਿਲੇਗਾ ਫ੍ਰੀ Wi-Fi

Published on

----------- Advertisement -----------

ਨਵੇਂ ਸਾਲ ਦੇ ਮੌਕੇ ‘ਤੇ ਏਅਰ ਇੰਡੀਆ ਨੇ ਯਾਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਏਅਰ ਇੰਡੀਆ ਘਰੇਲੂ ਫਲਾਈਟ ਵਿਚ ਫ੍ਰੀ ਵਾਈ-ਫਾਈ ਇੰਟਰਨੈਟ ਸ਼ੁਰੂ ਕਰਨ ਵਾਲੀ ਪਹਿਲੀ ਭਾਰਤੀ ਏਅਰਲਾਈਨ ਬਣ ਗਈ ਹੈ। ਏਅਰ ਇੰਡੀਆ ਵੱਲੋਂ ਜਾਰੀ ਇਕ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਕਿ ਏਅਰਬਸ ਏ350, ਬੋਇੰਗ 787-9 ਅਤੇ ਏਅਰਬਸ ਏ 321 ਨਿਯੋ ਜਹਾਜ਼ਾਂ ਵਿਚ ਸਵਾਰ ਯਾਤਰੀ 10,000 ਫੁੱਟ ਤੋਂ ਉਪਰ ਉਡਾਣ ਭਰਦੇ ਸਮੇਂ ਇੰਟਰਨੈੱਟ ਦਾ ਇਸਤੇਮਾਲ ਕਰਕੇ ਬਰਾਊਜ ਕਰ ਸਕਣਗੇ। ਸੋਸ਼ਲ ਮੀਡੀਆ ਦੇਖ ਸਕਣਗੇ, ਕੰਮ ਕਰ ਸਕਣਗੇ ਜਾਂ ਆਪਣਿਆਂ ਨੂੰ ਟੈਕਸਟ ਕਰ ਸਕਣਗੇ।ਇਹ ਸਰਵਿਸ ਏਅਰ ਇੰਡੀਆ ਦੇ ਇੰਟਰਨੈਸ਼ਨਲ ਰੂਟ ਨਿਊਯਾਰਕ, ਲੰਦਨ, ਪੈਰਿਸ ਤੇ ਸਿੰਗਾਪੁਰ ‘ਤੇ ਪਹਿਲਾਂ ਤੋਂ ਦਿੱਤੀ ਜਾ ਰਹੀ ਹੈ। ਹੁਣ ਇਸ ਨੂੰ ਡੋਮੈਸਟਿਕ ਰੂਟ ‘ਤੇ ਪਾਇਲਟ ਪ੍ਰਾਜੈਕਟ ਪ੍ਰੋਗਰਾਮ ਤਹਿਤ ਸ਼ੁਰੂ ਕੀਤਾ ਗਿਆ ਹੈ। ਏਅਰ ਇੰਡੀਆ ਸਮੇਂ ਦੇ ਨਾਲ ਆਪਣੇ ਬੇੜੇ ਦੇ ਹੋਰ ਜਹਾਜ਼ਾਂ ‘ਤੇ ਵੀ ਇਹ ਸੇਵਾ ਸ਼ੁਰੂ ਕਰਨ ਦਾ ਪਲਾਨ ਬਣਾ ਰਹੀ ਹੈ। ਏਅਰਲਾਈਨ ਵੱਲੋਂ ਦੱਸਿਆ ਗਿਆ ਕਿ ਵਾਈ-ਫਾਈ ਸਰਵਿਸ ਲੈਪਟਾਪ, ਟੈਬਲੇਟ ਤੇ ਆਈਓਐੱਸ ਜਾਂ ਐਂਡ੍ਰਾਇਟ ਓਐੱਸ ਵਾਲੇ ਸਮਾਰਟਫੋਨ ‘ਤੇ ਫ੍ਰੀ ਵਿਚ ਮਿਲੇਗੀ।ਏਅਰ ਇੰਡੀਆ ਦੇ ਚੀਫ ਕਸਟਮਰ ਐਕਸਪੀਰੀਅੰਸ ਆਫਿਸਰ ਰਾਜੇਸ਼ ਡੋਗਰਾ ਨੇ ਕਿਹਾ ਕਿ ਕਨੈਕਟਵਿਟੀ ਹੁਣ ਆਧੁਨਿਕ ਯਾਤਰਾ ਦਾ ਇਕ ਅਭਿੰਨ ਅੰਗ ਬਣ ਗਈ ਹੈ। ਉੁਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਸਾਡੇ ਯਾਤਰੀ ਵੈੱਬ ਨਾਲ ਕਨੈਕਟ ਹੋਣ ਦੀ ਸਹੂਲਤ ਨੂੰ ਪਸੰਦ ਕਰਨਗੇ ਤੇ ਜਹਾਜ਼ਾਂ ਵਿਚ ਏਅਰ ਇੰਡੀਆ ਦੇ ਨਵੇਂ ਤਜਰਬੇ ਦਾ ਆਨੰਦ ਮਾਣਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...