April 10, 2026, 1:55 pm
----------- Advertisement -----------
HomeNewsLatest Newsਜਨਤਕ ਫੰਡਾਂ ਦੀ ਦੁਰਵਰਤੋਂ ਲਈ ਚੰਨੀ ਦੇ ਖਿਲਾਫ ਫੌਜਦਾਰੀ ਕੇਸ ਕਰਾਂਗੇ ਦਰਜ:...

ਜਨਤਕ ਫੰਡਾਂ ਦੀ ਦੁਰਵਰਤੋਂ ਲਈ ਚੰਨੀ ਦੇ ਖਿਲਾਫ ਫੌਜਦਾਰੀ ਕੇਸ ਕਰਾਂਗੇ ਦਰਜ: ਸੁਖਬੀਰ ਬਾਦਲ

Published on

----------- Advertisement -----------

ਬੱਲੂਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਹੁੰਦਿਆਂ ਝੂਠੇ ਇਸ਼ਤਿਹਾਰ ਦੇਣ ਲਈ ਜਨਤਕ ਫੰਡਾਂ ਦੀ ਦੁਰਵਰਤੋਂ ਕਰ ਕੇ ਧੋਖਾਧੜੀ ਕਰਨ ਦਾ ਕੇਸ ਦਰਜ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੱਲੂਆਣਾ ਤੋਂ ਉਮੀਦਵਾਰ ਹਰਦੇਵ ਸਿੰਘ ਮੇਘ ਦੇ ਹੱਕ ਵਿਚ ਵਿਸ਼ਾਲ ਸਮਾਗਮਾਂ ਨੂੰ ਸੰਬੋਧਨ ਕਰਨ ਤੇ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਨਤਕ ਫੰਡਾਂ ਦੀ ਦੁਰਵਰਤੋਂ ਕਰਨ ਦਾ ਅਪਰਾਧ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਠੇਕੇ ’ਤੇ ਕੰਮ ਕਰਦੇ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਇਸ਼ਤਿਹਾਰ ਦੇ ਕੇ ਅਪਰਾਧ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਦਾਅਵਾ ਕਰ ਕੇ ਧੋਖਾ ਕੀਤਾ ਹੈ ਕਿ ਸੂਬੇ ਦੇ ਰਾਜਪਾਲ ਵੱਲੋਂ ਠੇਕਾ ਮੁਲਾਜ਼ਮਾਂ ਨੁੰ ਰੈਗੂਲਰ ਕਰਨ ਦੀ ਫਾਈਲ ਪਾਸ ਨਹੀਂ ਕੀਤੀ ਜਾ ਰਹੀ ਜਦੋਂ ਕਿ ਸਬੰਧਤ ਫਾਈਲ ਮੁੱਖ ਮੰਤਰੀ ਦਫਤਰ ਵਿਚ ਪਈ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਰਦਾਰ ਚੰਨੀ ਅਜਿਹੀਆਂ ਘਟੀਆਂ ਤਰਕੀਬਾਂ ਨਾਲ ਮੁਲਾਜ਼ਮਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਰਾਜਪਾਲ ਨੇ ਹੀ ਮੁੱਖ ਮੰਤਰੀ ਨੁੰ ਬੇਨਕਾਬ ਕਰ ਦਿੱਤਾ ਹੈ ਤੇ ਦੱਸ ਦਿੱਤਾ ਹੈ ਕਿ ਫਾਈਲ ਮੁੱਖ ਮੰਤਰੀ ਦਫਤਰ ਵਿਚ ਹੈ ਤੇ ਉਹ 31 ਦਸੰਬਰ ਤੋਂ ਹੁਣ ਤੱਕ ਸਪਸ਼ਟੀਕਰਨ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਚੰਨੀ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ ਤਾਂ ਉਹਨਾਂ ਨੁੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਠੇਕੇ ’ਤੇ ਕੰਮ ਕਰਦੇ ਸਾਰੇ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਜਲਦੀ ਤੋਂ ਜਲਦੀ ਰੈਗੂਲਰ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪਹਿਲਾਂ ਵੀ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਇਸ ਸੰਬੰਧ ਵਿਚ ਬਿੱਲ ਪਾਸ ਕੀਤਾ ਗਿਆ ਸੀ ਪਰ ਕਾਂਗਰਸ ਨੇ ਸ਼ਰਾਰਤ ਕਰਦਿਆਂ ਇਕ ਜਨ ਹਿੱਤ ਪਟੀਸ਼ਨ ਪੁਆ ਕੇ ਇਸ ਕੰਮ ਨੂੰ ਠੱਪ ਕਰ ਦਿੱਤਾ ਤੇ ਜਦੋਂ ਕਾਂਗਰਸ ਸਰਕਾਰ ਬਣੀ ਤਾਂ ਹਾਈ ਕੋਰਟ ਵਿਚ ਇਹ ਕਿਹਾ ਗਿਆ ਕਿ ਸਰਕਾਰ ਇਹ ਬਿੱਲ ਵਾਪਸ ਲਵੇਗੀ। ਪਰ ਅਜਿਹਾ ਕਦੇ ਨਹੀਂ ਕੀਤਾ ਗਿਆ ਤੇ ਹੁਣ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਸਤੇ ਇਕ ਹੋਰ ਬਿੱਲ ਪਾਸ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸੇ ਵਾਸਤੇ ਰਾਜਪਾਲ ਨੇ ਸਪਸ਼ਟੀਕਰਨ ਮੰਗਿਆ ਹੈ ਕਿਉਂਕਿ ਪਹਿਲੇ ਬਿੱਲ ਦਾ ਕੇਸ ਅਦਾਲਤ ਵਿਚ ਪੈਂਡਿੰਗ ਪਿਆ ਹੈ।

ਜਦੋਂ ਉਹਨਾਂ ਤੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਹੋਰ ਲਾਭ ਦੇ ਕੀਤੇ ਐਲਾਨ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ’ਤੇ ਹੁਣ ਕੋਈ ਇਤਬਾਰ ਨਹੀਂ ਕਰੇਗਾ ਕਿਉਂਕਿ ਪਹਿਲਾਂ ਉਹ ਆਖਦੇ ਸਨ ਕਿ ਸਮਾਜ ਦੇ ਗਰੀਬ ਤੇ ਕਮਜ਼ੋਰ ਵਰਗਾਂ ਨੁੰ ਦਿੱਤੀਆਂ ਸਹੂਲਤਾਂ ਲੋਲੀਪੋਪ ਹਨ। ਉਹਨਾਂ ਕਿਹਾ ਕਿ ਹੁਣ ਸਿੱਧੂ ਵੱਡੇ ਐਲਾਨ ਕਰਨ ਵਿਚ ਮੁੱਖ ਮੰਤਰੀ ਨਾਲ ਮੁਕਾਬਲਾ ਕਰ ਰਹੇ ਹਨ ਜਦੋਂ ਕਿ ਉਹ ਜਾਣਦੇ ਹਨ ਕਿ ਇਹ ਵੱਡੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ ਜਾ ਸਕਦੇ। ਉਹਨਾਂ ਕਿਹਾ ਕਿ ਕੀ ਪਹਿਲਾਂ ਸਿੱਧੂ ਸੁੱਤਾ ਪਿਆ ਸੀ ? ਪੰਜਾਬੀ ਕਦੇ ਵੀ ਉਸ ’ਤੇ ਵਿਸ਼ਵਾਸ ਨਹੀਂ ਕਰਨਗੇ।

ਇਸ ਤੋਂ ਪਹਿਲਾਂ ਲੋਕਾਂ ਨੁੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜੀਵਾਲ ਨੇ ਦਿੱਲੀ ਵਿਚ ਕਿਸੇ ਵੀ ਮਹਿਲਾ ਨੁੰ ਇਕ ਰੁਪਿਆ ਤੱਕ ਨਹੀਂ ਦਿੱਤਾ ਜਦੋਂ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਨਾਲ ਠੱਗੀ ਮਾਰਨ ਦਾ ਯਤਨ ਕਰ ਰਹੇ ਨ। ਉਹਨਾਂ ਨੇ ਇਹ ਵੀ ਦੱਸਿਆ ਕਿ ਦਿੱਲੀ ਵਿਚ ਸ਼ਰਤਾਂ ਸਖ਼ਤ ਹੋਣ ਕਾਰਨ ਲੋਕਾਂ ਨੁੰ 200 ਯੂਨਿਟ ਬਿਜਲੀ ਮੁਆਫੀ ਦਾ ਲਾਭ ਨਹੀਂ ਮਿਲ ਸਕਿਆ।

ਹਲਕੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਿੰਜਾਈ ਸਬੰਧੀ ਸਾਰੀਆਂ ਸਹੂਲਤਾਂ ਅਕਾਲੀ ਦਲ ਬਸਪਾ ਗਠਜੋੜ ਸਰਕਾਰ ਦੇ ਬਣਨ ਮਗਰੋਂ ਹਮੇਸ਼ਾ ਲਈ ਖਤਮ ਹੋ ਜਾਣਗੀਆਂ। ਉਹਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਸੂਇਆਂ ਵਿਚ ਨਹਿਰਾਂ ਤੋਂ ਪਾਣੀ ਸਹੀ ਤਰੀਕੇ ਸਿਰੇ ਨਹੀਂ ਪਹੁੰਚਦਾ। ਉਹਨਾਂ ਕਿਹਾ ਕਿ ਅਸੀਂ ਸਰਕਾਰ ਦੀ ਕੀਮਤ ’ਤੇ ਕਿਸਾਨਾਂ ਲਈ ਅੰਡਰ ਗਰਾਉਂਡ ਪਾਈਪਾਂ ਪਾ ਕੇ ਇਹ ਮੁਸ਼ਕਿਲ ਹੱਲ ਕਰਾਂਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੀਆਂ ਸੜਕਾਂ ਪੱਕੀਆਂ ਬਣਾਈਆਂ ਜਾਣਗੀਆਂ ਤੇ ਖਾਲੇ ਵੀ ਪੱਕੇ ਕੀਤੇ ਜਾਣਗੇ ਤੇ ਗਲੀਆਂ ਦੀਆਂ ਲਾਈਟਾਂ ਤੇ ਪੀਣ ਵਾਲਾ ਸਾਫ ਸੁਥਰਾ ਪਾਣੀ ਪਿੰਡਾਂ ਵਿਚ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਆਰ ਓ ਸਿਸਟਮ ਤੇ ਸੇਵਾ ਕੇਂਦਰ ਮੁੜ ਸ਼ੁਰੂ ਕਰਾਂਗੇ ਤੇ ਨਾਲ ਹੀ ਸਪੋਰਟਸ ਕਿੱਟਾਂ ਦੀ ਵੰਡ ਮੁੜ ਸ਼ੁਰੂ ਕਰਾਂਗੇ ਤੇ ਗਰੀਬ ਤਬਕੇ ਦੀਆਂ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਪ੍ਰਦਾਨ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...