September 17, 2026, 11:17 am
----------- Advertisement -----------
HomeNewsBreaking Newsਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਲੋਕਾਂ ਤੇ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਚੋਣ ਪ੍ਰਚਾਰ ਦਾ ਵਿਰੋਧ ਕਰਨ ਤੇ ਪਾਰਟੀ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ ਹੈ।

ਪਿੰਡ ‘ਚ ਲੱਗੇ ਪੋਸਟਰ ਵੀ ਉਤਾਰੇ

ਪਿੰਡ ਹਰੀ ਨੌਂ ਦੇ ਲੋਕਾਂ ਵੱਲੋਂ ਹੁਣ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਚਾਰ ‘ਤੇ ਰੋਕ ਲਗਾਉਣ ਤੋਂ ਬਾਅਦ, ਪਿੰਡ ‘ਚ ਪਾਰਟੀ ਨਾਲ ਸਬੰਧਤ ਪੋਸਟਰ ਵੀ ਉਤਾਰ ਦਿੱਤੇ ਗਏ ਹਨ। ਪਰਿਵਾਰ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਨੂੰ ਲੈ ਕੇ ਉਹ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਨਾਲ ਸਬੰਧਤ ਸਿਆਸੀ ਪਾਰਟੀ ਦਾ ਵਿਰੋਧ ਕਰ ਰਹੇ ਹਨ।

ਹਰੀ ਨੌਂ ਕਤਲ ਮਾਮਲੇ ‘ਚ ਜੁੜਿਆ ਸੀ ਅੰਮ੍ਰਿਤਪਾਲ ਦਾ ਨਾਮ

ਇਹ ਮਾਮਲਾ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਨਾਲ ਜੁੜਿਆ ਹੋਇਆ ਹੈ। ਗੁਰਪ੍ਰੀਤ ਸਿੰਘ ਦਾ 9 ਅਕਤੂਬਰ, 2024 ਨੂੰ ਪਿੰਡ ਹਰੀ ਨੌਂ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸ਼ੁਰੂਆਤੀ ਦੌਰ ਤੋਂ ਜੁੜੇ ਹੋਏ ਸਨ। ਰਿਪੋਰਟਾਂ ਮੁਤਾਬਕ ਉਹ ਦੀਪ ਸਿੱਧੂ ਨਾਲ ਵੀ ਜਥੇਬੰਦੀ ਦੇ ਸ਼ੁਰੂਆਤੀ ਸਮੇਂ ਤੋਂ ਕੰਮ ਕਰਦੇ ਰਹੇ ਸਨ।

ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਦੀ ਜਾਂਚ ਦੌਰਾਨ ਸ਼੍ਰੀ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ, ਦਾ ਨਾਮ ਵੀ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਪੁਲਿਸ ਦੀ ਜਾਂਚ ਤੇ ਦਰਜ ਕੀਤੇ ਮਾਮਲੇ ਤਹਿਤ ਉਨ੍ਹਾਂ ‘ਤੇ ਇਲਜ਼ਾਮ ਲੱਗੇ ਸਨ।

ਕੁੱਲ 17 ਮੁਲਜ਼ਮ ਨਾਮਜ਼ਦ

ਕਤਲਕਾਂਡ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਸ਼ੂਟਰਾਂ ਸਮੇਤ 9 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਕਿ ਇਸ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਤੇ ਵਿਦੇਸ਼ ‘ਚ ਬੈਠੇ ਅੱਤਵਾਦੀ ਅਰਸ਼ ਡੱਲਾ ਸਮੇਤ 5 ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ‘ਤੇ ਯੂਏਪੀਏ ਤਹਿਤ ਇਲਜ਼ਾਮ ਲਗਾਏ ਗਏ ਹਨ।ਕਤਲ ਕੇਸ ‘ਚ, SIT ਨੇ ਦੋ ਸ਼ੂਟਰਾਂ ਸਮੇਤ 12 ਮੁਲਜ਼ਮਾਂ ਵਿਰੁੱਧ ਲਗਭਗ 1435 ਪੰਨਿਆਂ ਦੀ ਚਾਰਜਸ਼ੀਟ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਵਿਸ਼ੇਸ਼ ਜੱਜ ਦਿਨੇਸ਼ ਕੁਮਾਰ ਵਧਵਾ ਦੀ ਕੋਰਟ ‘ਚ ਦਾਇਰ ਕੀਤੀ ਸੀ। ਇਸ ਮਾਮਲੇ ‘ਚ ਕੁੱਲ 17 ਮੁਲਜ਼ਮ ਨਾਮਜ਼ਦ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ...

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...