September 30, 2026, 11:41 am
----------- Advertisement -----------
HomeNewsBreaking News‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

Published on

----------- Advertisement -----------

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਨੂੰ ਲੈ ਕੇ ਮਾਮਲਾ ਦਿੱਲੀ ਹਾਈ ਕੋਰਟ ‘ਚ ਪਹੁੰਚ ਗਿਆ ਹੈ। ਭਾਰਤੀ ਚੋਣ ਕਮਿਸ਼ਨ (ECI) ਨੇ ਅਦਾਲਤ ਨੂੰ ਦੱਸਿਆ ਹੈ ਕਿ ਸੰਗਠਨ ਨੂੰ ਰਜਿਸਟਰ ਕਰਨ ਸਬੰਧੀ ਕੁਝ ਕੌਮੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਹਨ।

ਇਹ ਗੱਲ ਚੋਣ ਕਮਿਸ਼ਨ ਦੇ ਵਕੀਲ ਸੰਜੇ ਵਸ਼ਿਸ਼ਠ ਨੇ ਦਿੱਲੀ ਹਾਈ ਕੋਰਟ ‘ਚ ਸੁਣਵਾਈ ਦੌਰਾਨ ਕਹੀ। ਮਾਮਲਾ ਜਸਟਿਸ ਸੌਰਭ ਬੈਨਰਜੀ ਦੀ ਅਦਾਲਤ ‘ਚ ਹੈ। ਸੰਗਠਨ ਵੱਲੋਂ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਚੋਣ ਕਮਿਸ਼ਨ ਨੂੰ ਇਸ ਦੇ ਪ੍ਰਸਤਾਵਿਤ ਨਾਮ ਨੂੰ ਮਨਜ਼ੂਰੀ ਦੇਣ ਤੇ ਇਸ ਨੂੰ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਦੀ ਮੰਗ ਕੀਤੀ ਗਈ ਹੈ।

ਜਨਵਰੀ 2025 ‘ਚ ਦਿੱਤੀ ਸੀ ਅਰਜ਼ੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਲਈ ਅਰਜ਼ੀ 22 ਜਨਵਰੀ 2025 ਨੂੰ ਦਿੱਤੀ ਗਈ ਸੀ। ਇਸ ‘ਤੇ ਫੈਸਲਾ ਨਾ ਹੋਣ ਤੋਂ ਬਾਅਦ ਸੰਗਠਨ ਨੇ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ। ਜੁਲਾਈ 2026 ‘ਚ ਅਦਾਲਤ ਨੇ ਚੋਣ ਕਮਿਸ਼ਨ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।

ਤਾਜ਼ਾ ਸੁਣਵਾਈ ਦੌਰਾਨ ਅਦਾਲਤ ਨੇ ਤੁਰੰਤ ਕੋਈ ਹੁਕਮ ਦੇਣ ਦੀ ਬਜਾਏ ਚੋਣ ਕਮਿਸ਼ਨ ਦਾ ਪੱਖ ਸੁਣਨ ਦੀ ਗੱਲ ਕਹੀ। ਅਦਾਲਤ ਨੇ ਕਮਿਸ਼ਨ ਤੋਂ ਇਹ ਵੀ ਜਾਣਕਾਰੀ ਮੰਗੀ ਹੈ ਕਿ ਅਰਜ਼ੀ ‘ਤੇ ਫੈਸਲਾ ਕਰਨ ਲਈ ਕਿੰਨਾ ਸਮਾਂ ਲੱਗ ਸਕਦਾ ਹੈ। ਚੋਣ ਕਮਿਸ਼ਨ ਨੂੰ 1 ਅਕਤੂਬਰ ਤੱਕ ਅਦਾਲਤ ਨੂੰ ਸਮਾਂ-ਸੀਮਾ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲਾ ਸੰਗਠਨ

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਗਵਾਈ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕਰ ਰਹੇ ਹਨ। ਉਹ ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ‘ਚ ਹਨ ਤੇ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਹਨ। ਸੰਗਠਨ ਵੱਲੋਂ ਪੰਜਾਬ ‘ਚ ਨਸ਼ਿਆਂ, ਭ੍ਰਿਸ਼ਟਾਚਾਰ ਤੇ ਹੋਰ ਮੁੱਦਿਆਂ ਨੂੰ ਲੈ ਕੇ ਆਪਣੀ ਸਿਆਸੀ ਸਰਗਰਮੀ ਵਧਾਈ ਜਾ ਰਹੀ ਹੈ। 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...