August 8, 2026, 6:31 pm
----------- Advertisement -----------
HomeNewsBreaking Newsਅਗਨੀਵੀਰ ਅਕਾਸ਼ਦੀਪ ਦੀ ਮਾਤਾ ਦੇ ਵੱਡੇ ਇਲਜ਼ਾਮ, ਸਰਕਾਰ ਨੇ ਉਡਾਈਆਂ ਅਕਾਸ਼ਦੀਪ ਦੀ...

ਅਗਨੀਵੀਰ ਅਕਾਸ਼ਦੀਪ ਦੀ ਮਾਤਾ ਦੇ ਵੱਡੇ ਇਲਜ਼ਾਮ, ਸਰਕਾਰ ਨੇ ਉਡਾਈਆਂ ਅਕਾਸ਼ਦੀਪ ਦੀ ਸ਼ਹਾਦਤ ਦਾ ਮਜ਼ਾਕ

Published on

----------- Advertisement -----------

ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਤਾਇਨਾਤ ਫਰੀਦਕੋਟ ਜਿਲ੍ਹੇ ਦੇ ਪਿੰਡ ਕੋਠੇ ਚਹਿਲ ਵਾਸੀ ਅਗਨੀਵੀਰ ਅਕਾਸ਼ਦੀਪ ਸਿੰਘ ਦੀ ਸਿਰ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਕੋਠੇ ਚਹਿਲ ਫਰੀਦਕੋਟ ਵਿਖੇ ਕੀਤਾ ਗਿਆ ਸੀ।ਪਰ ਸਰਕਾਰ ਵੱਲੋਂ ਜਾਂ ਫੌਜ ਵੱਲੋਂ ਅਗਨੀਵੀਰ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਕਰਾਰ ਨਾਂ ਦਿੱਤੇ ਜਾਣ ਦੇ ਚਲਦੇ ਹੁਣ ਪਰਿਵਾਰ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ ਕਿ ਅਗਨੀਵੀਰ ਅਕਾਸ਼ਦੀਪ ਸਿੰਘ ਨੂੰ ਅੱਜ ਤੱਕ ਨਾਂ ਤਾਂ ਸਹੀਦ ਐਲਾਨਿਆ ਗਿਆ ਅਤੇ ਨਾਂ ਹੀ ਇਕ ਸਹੀਦ ਨੂੰ ਮਿਲਣ ਵਾਲਾ ਮਾਣ ਸਨਮਾਨ ਦਿੱਤਾ ਜਾ ਰਿਹਾ ਜਿਸ ਕਾਰਨ ਉਹਨਾਂ ਨੂੰ ਲਗਦਾ ਕਿ ਉਹਨਾਂ ਦੇ ਬੱਚੇ ਦੀ ਸ਼ਹਾਦਤ ਦੀ ਤੌਹੀਨ ਕੀਤੀ ਜਾ ਰਹੀ ਹੈ।

ਗੱਲਬਾਤ ਕਰਦਿਆਂ ਅਗਨੀਵੀਰ ਅਕਾਸ਼ਦੀਪ ਦੀ ਮਾਤਾ ਕਰਮਜੀਤ ਕੌਰ ਨੇ ਕਿਹਾ ਕਿ ਜਿਸ ਦਿਨ ਉਸ ਦੇ ਪੁੱਤ ਦੀ ਮ੍ਰਿਤਕ ਦੇਹ ਘਰ ਆਈ ਸੀ ਉਸ ਨੂੰ ਕੋਈ ਹੋਸ਼ ਹਵਾਸ਼ ਨਹੀਂ ਸੀ ਪਰ ਬਾਅਦ ਵਿਚ ਪਤਾ ਚੱਲਿਆ ਕਿ ਉਸ ਦੇ ਪੁੱਤ ਨੂੰ ਨਾਂ ਤਾਂ ਸ਼ਹੀਦ ਕਰਾਰ ਦਿੱਤਾ ਗਿਆ ਹੈ ਅਤੇ ਨਾਂ ਹੀ ਉਸ ਨੂੰ ਇਕ ਸ਼ਹੀਦ ਦਾ ਬਣਦਾ ਮਾਣ ਸਤਿਕਾਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਉਹ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਅਤੇ ਉਸ ਦਾ ਮਾਣ ਸਤਿਕਾਰ ਬਹਾਲ ਕਰਵਾਉਣ ਲਈ ਲੜੇਗੀ ਅਤੇ ਉਨਾਂ ਚਿਰ ਉਸ ਦੀਆਂ ਅਸਥੀਆਂ ਜਲ ਪ੍ਰਵਾਹ ਨਹੀਂ ਕਰੇਗੀ ਜਿੰਨਾਂ ਚਿਰ ਉਸ ਦੇ ਪੁੱਤ ਨੂੰ ਸ਼ਹੀਦ ਕਰਾਰ ਨਹੀਂ ਦਿੱਤਾ ਜਾਂਦਾ। ਉਹਨਾਂ ਨਾਲ ਹੀ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਅਗਨੀਵੀਰ ਸਕੀਮ ਬੰਦ ਕੀਤੀ ਜਾਵੇ ਤਾ ਜੋ ਛੋਟੀ ਉਮਰੇ ਹੀ ਮਾਵਾਂ ਦੇ ਪੁੱਤਾਂ ਨੂੰ ਆਪਣੀ ਜਾਨ ਤੋਂ ਹੱਥ ਨਾਂ ਧੋਣੇ ਪੈਣੇ। ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਟੀ ਵੱਲੋਂ ਸ਼ਹੀਦ ਦੇ ਨਾਮ ਤੇ ਐਵਾਰਡ ਸ਼ੁਰੂ ਕਰਨ ਅਤੇ ਪਰਿਵਾਰ ਨੂੰ ਉਮਰ ਭਰ ਲਈ ਮੁਫਤ ਮੈਡੀਕਲ ਸਹੂਲਤਾਂ ਦੇਣ ਬਾਰੇ ਆਏ ਬਿਆਨ ‘ਤੇ ਉਹਨਾਂ ਕਿਹਾ ਕਿ ਸਾਨੂੰ ਤਾਂ ਇਸਬਾਰੇ ਕਿਸੇ ਨੇ ਦੱਸਿਆ ਨਹੀਂ ਸਾਨੂੰ ਤਾਂ ਸਿਰਫ ਮੀਡੀਆ ਤੋਂ ਹੀ ਪਤਾ ਲੱਗਾ ਹੈ ਪਰਿਵਾਰ ਨਾਲ ਅੱਜ ਤੱਕ ਕਿਸੇ ਨੇ ਕੋਈ ਸੰਪਰਕ ਨਹੀਂ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਅਗਨੀਵੀਰ ਅਕਾਸ਼ਦੀਪ ਦੀ ਰਿਸ਼ਤੇਦਾਰ ਔਰਤ ਦਲਜੀਤ ਕੌਰ ਨੇ ਕਿਹਾ ਕਿ ਇਹ ਅਗਨੀਵੀਰ ਸਕੀਮ ਬੰਦ ਹੋਣੀ ਚਾਹੀਦੀ ਹੈ ਜਿਸ ਤਹਿਤ ਭਰਤੀ ਹੋਏ ਜਵਾਨਾਂ ਨੂੰ ਦੇਸ਼ ਦੀ ਰਾਖੀ ਕਰਦੇ ਹੋਏ ਜਾਨ ਗਵਾਉਣ ਤੇ ਸ਼ਹੀਦ ਹੀ ਨਾਂ ਐਲਾਨਿਆਂ ਜਾਵੇ। ਉਹਨਾਂ ਕਿਹਾ ਕਿ ਜਿਸ ਤਰਾਂ ਨਾਲ ਅਕਾਸ਼ਦੀਪ ਦੀ ਸਹਾਦਤ ਨੂੰ ਮਜਾਕ ਬਣਾਂ ਦਿੱਤਾ ਗਿਆ ਉਸ ਤੋਂ ਅਕਾਸ਼ਦੀਪ ਦੇ ਬਾਕੀ ਸਾਥੀ ਜੋ ਫੌਜ ਵਿਚ ਭਰਤੀ ਹੋਣ ਲਈ ਉਤਸਾਹਿਤ ਸਨ ਦੇ ਹੌਂਸਲੇ ਵੀ ਟੁੱਟੇ ਹਨ। ਉਹਨਾਂ ਕਿਹਾ ਕਿ ਜੇਕਰ ਅਕਾਸ਼ਦੀਪ ਨੂੰ ਸ਼ਹੀਦ ਕਰਾਰ ਨਾਂ ਦਿੱਤਾ ਗਿਆ ਤਾਂ ਉਹ ਅਕਾਸ਼ਦੀਪ ਦੇ ਹੱਕ ਲਈ ਇਸ ਲੜਾਈ ਨੂੰ ਇਕੱਲਾ ਅਸਥੀਆਂ ਜਲ ਪ੍ਰਵਾਹ ਨਾਂ ਕਰਕੇ ਨਹੀਂ ਲੜਨਗੇ ਸਗੋਂ ਇਸ ਲੜਾਈ ਨੂੰ ਪੰਜਾਬ ਪੱਧਰ ‘ਤੇ ਲੈ ਕੇ ਜਾਣਗੇ। ਉਹਨਾਂ ਕਿਹਾ ਕਿ ਸਾਨੂੰ ਬੜਾ ਦੁੱਖ ਹੈ ਕਿ ਸਾਡਾ ਪੁੱਤ ਦੇਸ਼ ਲਈ ਲੜਦਾ ਹੋਇਆ ਸ਼ਹੀਦ ਹੋਇਆ ਪਰ ਅੱਜ ਤੱਕ ਉਸ ਨੂੰ ਸ਼ਹੀਦ ਨਹੀਂ ਐਲਾਨਿਆ ਗਿਆ ਸਗੋਂ ਅੰਤਿਮ ਸੰਸਕਾਰ ਸਮੇਂ ਵੀ ਉਸ ਨੂੰ ਉਹ ਸਨਮਾਨ ਨਹੀਂ ਦਿੱਤਾ ਗਿਆ ਜਿਸ ਦਾ ਇਕ ਸਹੀਦ ਹੱਕਦਾਰ ਹੁੰਦਾ, ਉਹਨਾਂ ਕਿਹਾ ਕਿ ਅੰਤਿਮ ਯਾਤਰਾ ਸਮੇਂ ਸਰਧਾਂਜਲੀ ਦੇਣ ਲਈ ਫੁੱਲ ਵੀ ਅਕਾਸ਼ਦੀਪ ਦੇ ਦੋਸ਼ਤਾਂ ਨੇ ਲੈ ਕੇ ਆਂਦੇ ਸਨ, ਤਿਰੰਗੇ ਵੀ ਅਕਾਸ਼ਦੀਪ ਦੇ ਸਾਥੀ ਲੈ ਕੇ ਆਏ ਸਨ। ਪ੍ਰਸ਼ਾਸਨ ਸਿਰਫ ਫੋਟੋ ਕਰਵਾਉਣ ਆਇਆ ਸੀ। ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਅਗਨੀਵੀਰ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਐਲਾਨਿਆ ਜਾਵੇ ਅਤੇ ਉਸ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...