August 9, 2026, 11:16 am
----------- Advertisement -----------
HomeNewsBreaking Newsਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ...

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ, ਦੋ-ਰੋਜ਼ਾ ‘ਈ.ਐਨ.ਟੀ. ਸਰਜੀਕਲ ਕਨਕਲੇਵ’ ਦਾ ਕੀਤਾ ਉਦਘਾਟਨ

Published on

----------- Advertisement -----------

 
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ ਦੋ-ਰੋਜ਼ਾ ਈ.ਐਨ.ਟੀ. ਸਰਜੀਕਲ ਕਨਕਲੇਵ-2025 ਦਾ ਉਦਘਾਟਨ ਕੀਤਾ। ਇਸ ਕਨਕਲੇਵ ਦੌਰਾਨ ਰੋਬੋਟ ਦੀ ਮਦਦ ਨਾਲ ਕੰਨ, ਨੱਕ ਅਤੇ ਗਲੇ (ਈ.ਐਨ.ਟੀ.) ਸਬੰਧੀ ਬਿਮਾਰੀਆਂ ਦੇ ਇਲਾਜ ਅਤੇ ਸਿਰ ਤੇ ਗਰਦਨ ਦੇ ਕੈਂਸਰ ਦੀਆਂ ਸਰਜਰੀਆਂ ਸਬੰਧੀ ਨਵੀਨਤਮ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਨਵੇਂ ਉਪਰਾਲਿਆਂ ਤੇ ਸਮਰਪਣ ਦੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ, ਵਿਸ਼ੇਸ਼ ਤੌਰ ‘ਤੇ ਈ.ਐਨ.ਟੀ. ਮਾਹਿਰਾਂ, ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਨਵੀਨਤਾ ਅਤੇ ਜਾਣਕਾਰੀ ਦੀ ਸਾਂਝ ਨੂੰ ਦਰਸਾਉਂਦਾ ਹੈ ਜੋ ਸਾਡੀ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਹਨ। ਉਹਨਾਂ ਦੱਸਿਆ ਕਿ ਡਾਕਟਰ ਸਿਹਤ ਸੰਭਾਲ ਸੇਵਾਵਾਂ ਸੂਬੇ ਦੀ ਬੁਨਿਆਦੀ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ ਜੋ ਡਾਕਟਰੀ ਮੁਹਾਰਤ ਵਿੱਚ ਵਾਧਾ ਕਰਕੇ ਸੂਬੇ ਦੇ ਨਾਗਰਿਕਾਂ ਨੂੰ ਲਾਭ ਪਹੁੰਚਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਰੋਬੋਟਿਕ ਸਰਜਰੀ ਸਬੰਧੀ ਅੱਜ ਇੱਥੇ ਕੀਤੀ ਵਿਚਾਰ-ਚਰਚਾ ਸਿਹਤ ਸੰਭਾਲ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਲਿਆਵੇਗੀ।

ਫੋਰਟਿਸ ਹਸਪਤਾਲ ਮੋਹਾਲੀ ਵਿੱਚ ਈ.ਐਨ.ਟੀ. ਦੇ ਡਾਇਰੈਕਟਰ ਡਾ. ਅਸ਼ੋਕ ਗੁਪਤਾ ਵੱਲੋਂ ਇਹ ਸਰਜੀਕਲ ਸੰਮੇਲਨ ਆਲ-ਇੰਡੀਆ ਰਾਇਨੋਲੋਜੀ ਸੋਸਾਇਟੀ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਕਨਕਲੇਵ ਵਿੱਚ ਈ.ਐਨ.ਟੀ.  ਦੇ ਮਾਹਿਰ ਡਾਕਟਰਾਂ ਨਾਲ-ਨਾਲ ਦੇਸ਼ ਭਰ ਦੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਜੂਨੀਅਰ ਅਤੇ ਸੀਨੀਅਰ ਰੈਜ਼ੀਡੈਂਟਸ ਸਮੇਤ 200 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ।

ਇਸ ਸੰਮੇਲਨ ਬਾਰੇ ਗੱਲ ਕਰਦਿਆਂ ਡਾ. ਅਸ਼ੋਕ ਗੁਪਤਾ ਨੇ ਕਿਹਾ ਕਿ ਇਸ ਸੰਮੇਲਨ ਦੌਰਾਨ ਈ.ਐਨ.ਟੀ. ਵਿੱਚ ਨਵੀਨਤਮ ਉਪਰਾਲੇ ਅਤੇ ਈ.ਐਨ.ਟੀ. ਵਿਕਾਰ ਅਤੇ ਸਿਰ ਤੇ ਗਰਦਨ ਦੇ ਕੈਂਸਰ ਦੀਆਂ ਸਰਜਰੀਆਂ ਦੇ ਇਲਾਜ ਵਿੱਚ ਰੋਬੋਟ ਦੀ ਸਹਾਇਤਾ ਨਾਲ ਸਰਜਰੀ ਕਰਨ ‘ਤੇ ਕੇਂਦ੍ਰਿਤ ਸੀ। ਦੱਸਣਯੋਗ ਹੈ ਕਿ ਇਸ ਸੰਮੇਲਨ ਵਿੱਚ ਲਾਈਵ ਸਰਜਰੀ ਸੈਸ਼ਨ, ਓਪਰੇਟਿੰਗ ਫੈਕਲਟੀ ਨਾਲ ਗੱਲਬਾਤ, ਪੈਨਲ ਚਰਚਾਵਾਂ, ਪੋਸਟਰ ਪੇਸ਼ਕਾਰੀਆਂ ਅਤੇ ਕੁਇਜ਼ ਵੀ ਕਰਵਾਇਆ ਗਿਆ।

ਈ.ਐਨ.ਟੀ. ਕੰਸਲਟੈਂਟ ਡਾ. ਅਨੁਰਾਗਿਨੀ ਗੁਪਤਾ ਨੇ ਕਿਹਾ ਕਿ ਕਾਨਫ਼ਰੰਸ ਕਰਵਾਉਣ ਦਾ ਮੁੱਖ ਉਦੇਸ਼ ਈਐਨਟੀ ਸਬੰਧੀ ਨਵੀਨਤਮ ਉਪਰਾਲਿਆਂ ਅਤੇ ਈ.ਐਨ.ਟੀ. ਮਾਹਰ ਡਾਕਟਰਾਂ ਨੂੰ ਇਸ ਬਾਰੇ ਸਿਖਲਾਈ ਦੇਣਾ ਸੀ।

ਇਸ ਮੌਕੇ ਪਦਮਸ਼੍ਰੀ ਪੁਰਸਕਾਰ ਜੇਤੂ ਪ੍ਰੋ. (ਡਾ.) ਜੇ.ਐਮ. ਹੰਸ, ਡਾ. ਨੇਹਾ ਸ਼ਰਮਾ, ਡਾ. ਰਿਸ਼ਵ ਕੁਮਾਰ, ਡਾ. ਕੇ.ਆਰ. ਮੇਘਨਾਧ, ਡਾ. ਰਜਨੀਗੰਥ ਐਮ.ਜੀ., ਡਾ. ਮੋਹਨੀਸ਼ ਗਰੋਵਰ ਅਤੇ ਡਾ. ਗੌਰਵ ਗੁਪਤਾ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...