September 8, 2026, 12:49 pm
----------- Advertisement -----------
HomeNewsBreaking Newsਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

Published on

----------- Advertisement -----------

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਟਕਰਾਅ ਹੋਰ ਤਿੱਖਾ ਹੋ ਗਿਆ ਹੈ। ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਅੱਜ ਕਲੈਰੀਕਲ ਤੇ ਮਿਨਿਸਟਰੀਅਲ ਸਟਾਫ਼ ਸਮੂਹਿਕ ਕੈਜ਼ੂਅਲ ਲੀਵ ‘ਤੇ ਹੈ। ਇਸ ਕਾਰਨ ਪੰਜਾਬ ਤੇ ਚੰਡੀਗੜ੍ਹ ਸਥਿਤ ਕਈ ਸਰਕਾਰੀ ਦਫ਼ਤਰਾਂ ‘ਚ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਠੋਸ ਫ਼ੈਸਲਾ ਨਹੀਂ ਲਿਆ ਗਿਆ। ਮੁਲਾਜ਼ਮ ਜਥੇਬੰਦੀਆਂ ਨੇ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਕੱਚੇ ਤੇ ਕਾਂਟ੍ਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਕੁੱਲ 14 ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕੀਤਾ ਹੈ।

ਸਰਕਾਰ ਕਾਨੂੰਨ ਮੁਤਾਬਕ ਕਰੇਗੀ ਕਾਰਵਾਈ

ਦੂਜੇ ਪਾਸੇ, ਹੜਤਾਲ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਹੜਤਾਲ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਕਾਨੂੰਨ ਮੁਤਾਬਕ ਕਾਰਵਾਈ ਕਰੇਗੀ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਦਾ ਰਸਤਾ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਹੈ।

ਅਰੋੜਾ ਨੇ ਕਿਹਾ ਕਿ ਪੰਜਾਬ ਆਪਣੀ ਆਮਦਨ ਦਾ ਵੱਡਾ ਹਿੱਸਾ ਤਨਖਾਹਾਂ ਅਤੇ ਪੈਨਸ਼ਨਾਂ ‘ਤੇ ਖਰਚ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਬਕਾਏ ਤੋਂ ਇਨਕਾਰ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਦੇ ਭੁਗਤਾਨ ਲਈ ਯੋਜਨਾਬੱਧ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ।

ਡੀਏ ਦੇ ਬਕਾਏ ਤੇ ਪੁਰਾਣੀ ਪੈਨਸ਼ਨ ਸਕੀਮ ਮੁੱਖ ਮੁੱਦਾ

ਮੁਲਾਜ਼ਮ ਜਥੇਬੰਦੀਆਂ ਲੰਬੇ ਸਮੇਂ ਤੋਂ ਡੀਏ ਬਕਾਏ ਜਾਰੀ ਕਰਨ ਦੀ ਮੰਗ ਕਰ ਰਹੀਆਂ ਹਨ। ਜਥੇਬੰਦੀਆਂ ਮੁਤਾਬਕ ਮੁਲਾਜ਼ਮਾਂ ਦਾ ਇੱਕ ਵੱਡਾ ਹਿੱਸਾ ਅਜੇ ਵੀ ਡੀਏ ਦੇ ਪੁਰਾਣੇ ਬਕਾਏ ਦੀ ਉਡੀਕ ਕਰ ਰਿਹਾ ਹੈ। ਇਸ ਤੋਂ ਇਲਾਵਾ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਤਨਖਾਹ ਢਾਂਚੇ ਤੇ ਡੀਏ ਨੂੰ ਲੈ ਕੇ ਵੀ ਨਾਰਾਜ਼ਗੀ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...