September 8, 2026, 12:49 pm
----------- Advertisement -----------
HomeNewsBreaking Newsਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

Published on

----------- Advertisement -----------

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਿਵੇਸ਼ ਲਿਆਉਣ ਦੇ ਅਥਾਹ ਤੇ ਵਿਆਪਕ ਮੌਕਿਆਂ ਬਾਰੇ ਚਰਚਾ ਕੀਤੀ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨੂੰ ਪੰਜਾਬ ਦੀਆਂ ਵਿਸ਼ਾਲ ਆਰਥਿਕ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਯੂ.ਏ.ਈ. ਦੇ ਨਿਵੇਸ਼ਕਾਂ ਨੂੰ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਭਾਈਵਾਲੀਆਂ ਰਾਹੀਂ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਸੂਬਾ ਸਰਕਾਰ ਦੇ ਸਨਅਤੀ ਵਿਕਾਸ ਸਬੰਧੀ ਅਹਿਦ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ.ਆਈ.ਆਈ.ਸੀ. ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਜਾਂ ਕਾਰੋਬਾਰ ਵਿਸਥਾਰ ਦੇ ਚਾਹਵਾਨ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਪ੍ਰਸ਼ਾਸਕੀ ਸਹਿਯੋਗ, ਮਾਰਗਦਰਸ਼ਨ ਅਤੇ ਮਾਲ-ਢੁਆਈ ਤੇ ਹੋਰ ਪ੍ਰਬੰਧਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ, ਯੂ.ਏ.ਈ. ਆਧਾਰਤ ਨਿਵੇਸ਼ਕਾਂ ਅਤੇ ਸੰਸਥਾਗਤ ਫੰਡਿੰਗ ਸੰਗਠਨਾਂ ਨਾਲ ਦੀਰਘਕਾਲੀ ਅਤੇ ਆਪਸੀ ਲਾਭਕਾਰੀ ਸਬੰਧ ਬਣਾਉਣ ਦਾ ਚਾਹਵਾਨ ਹੈ।

ਸੂਬੇ ਦੇ ਨਿਵੇਸ਼ਕ-ਪੱਖੀ ਸੁਧਾਰਾਂ ਬਾਰੇ ਜਾਣੂ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਆਸਾਨੀ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ, ਜੋ ਸੁਚਾਰੂ ਅਤੇ ਮੁਸ਼ਕਲ ਰਹਿਤ ਨਿਵੇਸ਼ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਅਤੇ ਤੁਰੰਤ ਕਾਨੂੰਨੀ ਪ੍ਰਵਾਨਗੀਆਂ ਅਤੇ ਮਨਜ਼ੂਰੀਆਂ ਪ੍ਰਦਾਨ ਲਈ ਸੂਬੇ ਦਾ ਇੱਕ ਸਿੰਗਲ-ਵਿੰਡੋ ਪਲੇਟਫਾਰਮ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਵਧੇਰੇ ਅਨੁਕੂਲ ਉੱਦਮੀ ਮਾਹੌਲ, ਸ਼ਾਨਦਾਰ ਮਲਟੀਮਾਡਲ ਸੰਪਰਕ, ਹੁਨਰਮੰਦ ਤਕਨੀਕੀ ਕਾਮੇ ਅਤੇ ਇੱਕ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਪੇਸ਼ ਕਰਦਾ ਹੈ। ਅਸੀਂ ਯੂ.ਏ.ਈ. ਦੇ ਕਾਰੋਬਾਰੀ ਆਗੂਆਂ ਨੂੰ ਪੰਜਾਬ ਦੀ ਇਸ ਪ੍ਰਭਾਵੀ ਆਰਥਿਕ ਵਿਕਾਸ ਯਾਤਰਾ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹਾਂ।”

ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.), ਜੋ ਵਿਦੇਸ਼ੀ ਪ੍ਰਤੱਖ ਨਿਵੇਸ਼ (ਐੱਫ.ਡੀ.ਆਈ.) ਨੂੰ ਚੈਨਲਾਈਜ਼ ਕਰਨ ਲਈ ਯੂ.ਏ.ਈ. ਦੀਆਂ ਜਨਤਕ ਅਤੇ ਨਿੱਜੀ ਸੰਸਥਾਵਾਂ ਨੂੰ ਇਕਜੁੱਟ ਕਰਦੀ ਹੈ, ਨੇ ਪੰਜਾਬ ਦੇ ਵਫ਼ਦ ਦੀ ਇਸ ਸਰਗਰਮ ਪਹਿਲਕਦਮੀ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਯੂ.ਏ.ਈ. ਅਤੇ ਪੰਜਾਬ ਦਰਮਿਆਨ ਸਿੱਧੇ ਪੂੰਜੀ ਪ੍ਰਵਾਹ ਅਤੇ ਸਾਂਝੇ ਉੱਦਮਾਂ ਨੂੰ ਸਮਰੱਥ ਬਣਾਉਣ ਲਈ ਮਜ਼ਬੂਤ ਸੰਸਥਾਗਤ ਸੰਪਰਕ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

ਦੁਵੱਲੀ ਗੱਲਬਾਤ ‘ਤੇ ਤਸੱਲੀ ਪ੍ਰਗਟਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮੁਲਾਕਾਤ ਅਹਿਮ ਮੀਲ ਪੱਥਰ ਸਾਬਤ ਹੋਵੇਗੀ, ਜੋ ਦੁਵੱਲੇ ਆਰਥਿਕ ਸਹਿਯੋਗ, ਮਜ਼ਬੂਤ ਵਪਾਰਕ ਸਬੰਧਾਂ ਅਤੇ ਪੰਜਾਬ ਵਿੱਚ ਵੱਡੀ ਪੱਧਰ ‘ਤੇ ਨਿਵੇਸ਼ ਦਾ ਰਾਹ ਪੱਧਰਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...