February 9, 2026, 11:36 pm
----------- Advertisement -----------
HomeNewsBreaking Newsਭਾਜਪਾ ਆਗੂ ਦੇ ਘਰ ਧਮਾਕਾ, ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਾਣਿਆ...

ਭਾਜਪਾ ਆਗੂ ਦੇ ਘਰ ਧਮਾਕਾ, ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਾਣਿਆ ਹਾਲ

Published on

----------- Advertisement -----------

ਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ, ਅਕਾਲੀ ਦਲ ਸਮੇਤ ਭਾਜਪਾ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ ਉੱਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀ ਮੋਹਿੰਦਰ ਭਗਤ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਹਨ।

ਉਨ੍ਹਾਂ ਨੇ ਕਿਹਾ ਕਿ  ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸਿਸ਼ ਹੋ ਰਹੀ ਹੈ ਪਰ ਪੰਜਾਬ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਹਿੰਦਰ ਭਗਤ ਨੇ ਕਿਹਾ ਹੈ ਕਿ ਇਹ ਸਾਰੀ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਮਾਗ ਵਿੱਚ ਹੈ।

ਪੁਲਿਸ ਕਮਿਸ਼ਨਰ ਨੇ ਹੁਣ ਤੱਕ ਦੀ ਕੇਸ ਸਟੇਟਸ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਕੁਝ ਸ਼ਰਾਰਤੀ ਅਨਸਰ ਪੰਜਾਬ ਦੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੇ। ਉਨ੍ਹਾਂ ਨੂੰ ਪਾਕਿਸਤਾਨ ਤੋਂ ਪਨਾਹ ਮਿਲਦੀ ਹੈ। ਅਜਿਹੇ ਵਿੱਚ ਇਹ ਘਟਨਾ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਭਾਜਪਾ ਦੀ ਪਨਾਹ ਹੇਠ ਬਦਨਾਮ ਗੈਂਗਸਟਰ ਲਾਰੈਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਹੈ। ਲਾਰੈਂਸ ਇਹ ਕੰਮ ਪਾਕਿਸਤਾਨ ਵਿੱਚ ਬੈਠੇ ਡੌਨ ਸ਼ਹਿਜ਼ਾਦ ਭੱਟੀ ਨਾਲ ਮਿਲ ਕੇ ਕਰ ਰਿਹਾ ਹੈ। ਇਸ ਤੋਂ ਬਾਅਦ ਵੀ ਸਾਬਰਮਤੀ ਜੇਲ੍ਹ ਵਿੱਚ ਲਾਰੈਂਸ ਨੂੰ ਪੂਰੀ ਸੁਰੱਖਿਆ ਦਿੱਤੀ ਜਾ ਰਹੀ ਹੈ।

ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਦੇਰ ਰਾਤ ਸ੍ਰੀ ਮਨੋਰੰਜਨ ਕਾਲੀਆ ਜੀ ਦੇ ਘਰ ਹਮਲੇ ਦੀ ਖ਼ਬਰ ਸੁਣ ਕੇ ਉਹਨਾਂ ਦਾ ਫ਼ੋਨ ਤੇ ਹਾਲ-ਚਾਲ ਜਾਣਿਆ। ਸਾਰਾ ਪਰਿਵਾਰ ਸੁਰਖਿਅਤ ਹੈ। ਅਜਿਹੇ ਬੁਜ਼ਦਿਲ ਹਮਲੇ ਡਰੱਗ ਮਾਫੀਆ ਤੇ ਗੈਂਗਸਟਰਾਂ ਦੇ ਖਿਲਾਫ ਨਿੱਤ-ਦਿਨ ਹੁੰਦੀ ਸਖਤ ਕਾਰਵਾਈ ਕਾਰਨ ਉਹਨਾਂ ਦੀ ਘਬਰਾਹਟ ਦੀ ਨਿਸ਼ਾਨੀ ਹਨ। ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਪੁਲਿਸ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

*ਅੰਮ੍ਰਿਤਸਰ, 7 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

UP ‘ਚ ਅੰਮ੍ਰਿਤਧਾਰੀ ਸਿੱਖ ਮੁੰਡੇ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਿਆ, SGPC ਪ੍ਰਧਾਨ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਕਸਬੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ...

ਬਾਜਵਾ ਵਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਗਲਤ ਸ਼ਬਦਾਵਲੀ ਵਰਤੇ ਜਾਣ ‘ਤੇ ਬੋਲੇ ਹਰਪਾਲ ਚੀਮਾ-’24 ਘੰਟਿਆਂ ‘ਚ ਮੰਗਣ ਮਾਫੀ’

ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਜਾਤੀਸੂਚਕ ਸ਼ਬਦ ਵਰਤਣ ’ਤੇ ਮੰਤਰੀ ਹਰਪਾਲ...

PSPCL ਵਿਭਾਗ ਵੱਲੋਂ ਨਵੇਂ ਹੁਕਮ, ਸਰਕਾਰੀ ਵਿਭਾਗਾਂ ‘ਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਲਾਜ਼ਮੀ

PSPCL ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਜਾਰੀ ਹੁਕਮਾਂ ਅਨੁਸਾਰ...