November 18, 2026, 2:57 am
----------- Advertisement -----------
HomeNewsBreaking Newsਰਿਮਾਂਡ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ 14 ਦਿਨ ਦੇ ਜੁਡੀਸ਼ੀਅਲ...

ਰਿਮਾਂਡ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜੀ ਬਰਖਾਸਤ ਮਹਿਲਾ ਕਾਂਸਟੇਬਲ 

Published on

----------- Advertisement -----------

ਆਮਦਨ ਤੋਂ ਵੱਧ ਖਰਚ ਕਰਨ ਦੇ ਮਾਮਲੇ ਵਿੱਚ ਵਿਜਲੈਂਸ ਵੱਲੋਂ ਗ੍ਰਿਫਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਜੁਡੀਸ਼ਅਲ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ। ਮੰਗਲਵਾਰ ਰਾਤ ਨੂੰ ਅਮਨਦੀਪ ਕੌਰ ਨੂੰ ਪੇਟ ਵਿੱਚ ਦਰਦ ਹੋਣ ਕਰਕੇ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ’ਚ ਦਾਖਲ ਕਰਵਾਇਆ ਸੀ। 

ਜਾਣਕਾਰੀ ਅਨੁਸਾਰ ਡਾਕਟਰਾਂ ਨੇ ਅਮਨਦੀਪ ਨੂੰ ਗੁਰਦੇ ਵਿੱਚ ਪਥਰੀ ਹੋਣ ਦੀ ਸ਼ਕਾਇਤ ਦੱਸੀ ਸੀ। ਸਿਵਲ ਹਸਪਤਾਲ ’ਚ ਕੋਈ ਮਾਹਿਰ ਨਾਂ ਹੋਣ ਕਰਕੇ ਅਮਨਦੀਪ ਕੌਰ ਬੁੱਧਵਾਰ ਨੂੰ ਏਮਜ਼ ਹਸਪਤਾਲ ਭੇਜਿਆ ਗਿਆ ਸੀ  ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਨੇ ਅਦਾਲਤ ਵਿੱਚ ਪੇਸ਼ ਹੋਕੇ ਦਲੀਲ ਦਿੱਤੀ ਕਿ ਪੜਤਾਲ ਮੁਕੰਮਲ ਹੋ ਗਈ ਹੈ ,ਇਸ ਲਈ ਉਹ ਅੱਜ ਹੀ ਅਮਨਦੀਪ ਨੂੰ ਪੇਸ਼ ਕਰ ਸਕਦੇ ਹਨ। ਜਿਸ ਤੋਂ ਬਾਅਦ ਅਦਾਲਤ ਨੇ ਇੰਨ੍ਹਾਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਮਨਦੀਪ ਨੂੰ 14 ਦਿਨ ਦੀ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਆਦੇਸ਼ ਦਿੱਤੇ ਹਨ। ਅਮਨਦੀਪ ਕੌਰ ਏਮਜ਼ ਹਸਪਤਾਲ ਵਿਚੋ ਡਾਕਟਰਾਂ ਵੱਲੋਂ ਫਿੱਟ ਕਰਾਰ ਦੇਣ ਤੋਂ ਬਾਅਦ ਅਦਾਲਤੀ ਹੁਕਮਾਂ ਤਹਿਤ ਜੇਲ੍ਹ ਭੇਜਿਆ ਗਿਆ ਹੈ। 

ਦੱਸਣਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਨੇ ਅਮਨਦੀਪ ਕੌਰ  ਵਾਸੀ ਚੱਕ ਫਤਿਹ ਸਿੰਘ ਵਾਲਾ ਨੂੰ ਨਾਮਵਰ ਗਾਇਕਾ ਅਫਸਾਨਾ ਖਾਨ ਦੀ ਭੈਣ ਦੇ ਘਰੋਂ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਸੀ। ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕਰਕੇ ਵਿਜੀਲੈਂਸ ਨੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਦਿੰਦਿਆਂ ਵੀਰਵਾਰ ਨੂੰ ਤਿੰਨ ਵਜੇ ਤੱਕ ਅਦਾਲਤ ਵਿੱਚ ਪੇਸ਼ ਕਰਨ ਦੀ ਹਦਾਇਤ ਦਿੱਤੀ ਸੀ। ਹਾਲਾਂਕਿ ਅਜੇ ਰਿਮਾਂਡ ਦਾ ਕਾਫੀ ਸਮਾਂ ਪਿਆ ਸੀ ਪਰ ਵਿਜੀਲੈਂਸ ਨੇ ਅਚਾਨਕ ਇਹ ਫੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...