August 4, 2026, 3:28 pm
----------- Advertisement -----------
HomeNewsLatest Newsਕੈਪਟਨ ਅਮਰਿੰਦਰ ਸਿੰਘ ਨੇ ਲਾਏ ਦਿੱਲੀ 'ਚ ਡੇਰੇ, ਬੀਜੇਪੀ ਨਾਲ ਕਰਨਗੇ ਸੀਟ...

ਕੈਪਟਨ ਅਮਰਿੰਦਰ ਸਿੰਘ ਨੇ ਲਾਏ ਦਿੱਲੀ ‘ਚ ਡੇਰੇ, ਬੀਜੇਪੀ ਨਾਲ ਕਰਨਗੇ ਸੀਟ ਵੰਡ ‘ਤੇ ਚਰਚਾ

Published on

----------- Advertisement -----------
  • ਭਾਜਪਾ ਦੇ ਪੰਜਾਬ ਚੋਣ ਇੰਚਾਰਜ ਸ਼ੇਖਾਵਤ ਨਾਲ ਸੀਟ ਵੰਡ ‘ਤੇ ਚਰਚਾ ਕਰਨਗੇ
  • ਰਾਸ਼ਟਰੀ ਪ੍ਰਧਾਨ ਨੱਡਾ ਅਤੇ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ

ਨਵੀ ਦਿੱਲੀ, 17 ਦਸੰਬਰ 2021 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ‘ਤੇ ਹਨ। ਇੱਥੇ ਉਹ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਪੰਜਾਬ ‘ਚ ਸੀਟਾਂ ਦੀ ਵੰਡ ‘ਤੇ ਇਨ੍ਹਾਂ ਆਗੂਆਂ ਵਿਚਾਲੇ ਗੱਲਬਾਤ ਹੋਵੇਗੀ, ਜਿਸ ਤੋਂ ਬਾਅਦ ਕੈਪਟਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ।

ਇਸ ਵਾਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਚੋਣ ਲੜ ਰਹੇ ਹਨ। ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਚੋਣਾਂ ਉਸ ਦੀ ਸਿਆਸੀ ਹੋਂਦ ਲਈ ਬਹੁਤ ਅਹਿਮ ਹਨ। ਇਸ ਦੇ ਨਾਲ ਹੀ ਭਾਜਪਾ ਵੀ ਇਸ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ।

ਪੰਜਾਬ ਵਿੱਚ 117 ਸੀਟਾਂ ਲਈ ਚੋਣਾਂ ਹੋਣੀਆਂ ਹਨ, ਜਿਨ੍ਹਾਂ ਵਿੱਚੋਂ 83 ਜਨਰਲ ਅਤੇ 34 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ। ਭਾਜਪਾ ਇਸ ਵਾਰ ਜ਼ਿਆਦਾ ਸੀਟਾਂ ‘ਤੇ ਚੋਣ ਲੜੇਗੀ। ਹਾਲਾਂਕਿ ਇਹ ਸੀਟਾਂ ਕਿੰਨੀਆਂ ਹੋਣਗੀਆਂ, ਇਸ ਨੂੰ ਲੈ ਕੇ ਅਮਰਿੰਦਰ ਅਤੇ ਭਾਜਪਾ ਲੀਡਰਸ਼ਿਪ ਵਿਚਾਲੇ ਗੱਲਬਾਤ ਹੋਣੀ ਬਾਕੀ ਹੈ। ਅਜੇ ਵੀ ਭਾਜਪਾ ਕਰੀਬ 70 ਸੀਟਾਂ ‘ਤੇ ਚੋਣ ਲੜਨ ਬਾਰੇ ਸੋਚ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੀ ਕੈਪਟਨ ਤੇ ਭਾਜਪਾ ਨਾਲ ਸਾਂਝਾ ਗਠਜੋੜ ਬਣਾਏਗਾ।

ਕੈਪਟਨ ਸਾਢੇ 9 ਸਾਲ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਪਰ ਉਦੋਂ ਉਹ ਕਾਂਗਰਸ ਵਿੱਚ ਸਨ। ਅਜਿਹੇ ‘ਚ ਪੰਜਾਬ ਦੀ ਸਿਆਸੀ ਜ਼ਮੀਨ ‘ਤੇ ਉਨ੍ਹਾਂ ਦੀ ਕਿੰਨੀ ਪਕੜ ਹੈ, ਇਸ ਦਾ ਵੀ ਭਾਜਪਾਈਆਂ ਨੂੰ ਪਤਾ ਲੱਗ ਰਿਹਾ ਹੈ। ਕੈਪਟਨ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਆਪਣਾ ਦਫ਼ਤਰ ਵੀ ਖੋਲ੍ਹਿਆ ਸੀ ਪਰ ਉਨ੍ਹਾਂ ਨਾਲ ਕੋਈ ਦਿੱਗਜ ਕਾਂਗਰਸੀ ਆਗੂ ਨਜ਼ਰ ਨਹੀਂ ਆਇਆ। ਅਜਿਹੇ ‘ਚ ਭਾਜਪਾ ਵੀ ਕੈਪਟਨ ਤੋਂ ਜਾਣਨਾ ਚਾਹੁੰਦੀ ਹੈ ਕਿ ਕਾਂਗਰਸ ਦੇ ਕਿਹੜੇ-ਕਿਹੜੇ ਵੱਡੇ ਨੇਤਾ ਉਨ੍ਹਾਂ ਦਾ ਸਾਥ ਦੇਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...