October 8, 2026, 2:01 pm
----------- Advertisement -----------
HomeNewsBreaking Newsਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਗਿਆ ਹੈ। SIT ਦੀ ਅਗਵਾਈ ਫਰੀਦਕੋਟ ਦੇ SSP ਗੁਰਬੰਸ ਬੈਂਸ ਕਰਨਗੇ। ਇਸ ਤੋਂ ਇਲਾਵਾ SSP ਵਿਜੀਲੈਂਸ ਸਿਮਰਨਜੀਤ ਸਿੰਘ ਤੇ DSP ਕਰਨ ਸੰਧੂ ਨੂੰ SIT ਦਾ ਮੈਂਬਰ ਬਣਾਇਆ ਗਿਆ ਹੈ।SIT ਦੇ ਗਠਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਇਸ ਮਾਮਲੇ ਨੂੰ ਲੈ ਕੇ ਆਪਣਾ ਹਮਲਾਵਰ ਰੁਖ਼ ਜਾਰੀ ਰੱਖਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੰਡੀਗੜ੍ਹ ‘ਚ ਮੁੜ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਜਾਣਕਾਰੀ ਤੇ ਸਵਾਲ ਚੁੱਕੇ।ਪੰਨੂ ਨੇ SGPC ਪ੍ਰਧਾਨ ਧਾਮੀ ਵੱਲੋਂ ਦਿਖਾਏ ਗਏ ਸਰਾਵਾਂ ਦੇ ਰਜਿਸਟਰ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਬਹਿਰੀਨ ਵਾਲੀ ਮਹਿਲਾ ਦੇ ਕਮਰੇ ਦੀ ਬੁਕਿੰਗ ਦੇ ਸਾਹਮਣੇ Recommended by Chawla ਲਿਖਿਆ ਹੋਇਆ ਹੈ ਤੇ ਅਦਾਇਗੀ ਵਾਲੀ ਥਾਂ ਤੇ ਮੁਫ਼ਤ ਦਰਜ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ SGPC ਪ੍ਰਧਾਨ ਵੱਲੋਂ ਇਹ ਕਿਹਾ ਗਿਆ ਸੀ ਕਿ ਸਰਾਵਾਂ ‘ਚ ਕੋਈ ਵੀ ਵਿਅਕਤੀ ਪੈਸੇ ਦੇ ਕੇ ਕਮਰਾ ਬੁੱਕ ਕਰਵਾ ਸਕਦਾ ਹੈ ਤੇ ਉਹ ਦਾਅਵਾ ਕਰ ਰਹੇ ਸਨ ਕਿ ਮਹਿਲਾ ਨੇ 1,000 ਰੁਪਏ ਦੇ ਕੇ ਕਮਰਾ ਲਿਆ ਸੀ, ਤਾਂ ਰਜਿਸਟਰ ‘ਚ ਮੁਫ਼ਤ ਕਿਉਂ ਦਰਜ ਕੀਤਾ ਗਿਆ।

1 ਲੱਖ ਰੁਪਏ ਦੀ ਮਦਦ ਤੇ ਵੀ ਚੁੱਕੇ ਸਵਾਲ

ਬਲਤੇਜ ਪੰਨੂ ਨੇ SGPC ਵੱਲੋਂ ਬਹਿਰੀਨ ਵਾਲੀ ਮਹਿਲਾ ਨੂੰ 1 ਲੱਖ ਰੁਪਏ ਦਿੱਤੇ ਜਾਣ ਦੇ ਮਾਮਲੇ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਸਬੰਧੀ ਵੱਖਰੀ ਗੱਲ ਕਹੀ ਜਾ ਰਹੀ ਸੀ, ਜਦਕਿ ਹੁਣ SGPC ਪ੍ਰਧਾਨ ਵੱਲੋਂ 1 ਲੱਖ ਰੁਪਏ ਦਿੱਤੇ ਜਾਣ ਦੀ ਗੱਲ ਮੰਨੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...