July 29, 2026, 3:29 pm
----------- Advertisement -----------
HomeNewsBreaking Newsਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

Published on

----------- Advertisement -----------

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 25 ਪੰਨਿਆਂ ਦਾ ਸੋਧਿਆ ਹੋਇਆ ਖਰੜਾ ਤੇ ਇਤਰਾਜ਼ਾਂ ਦੇ ਜਵਾਬ ਅਧਿਕਾਰਤ ਤੌਰ ‘ਤੇ ਸੌਂਪ ਦਿੱਤੇ। ਪੰਜਾਬ ਸਰਕਾਰ ਵੱਲੋਂ ਇਹ ਦਸਤਾਵੇਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਕੱਤਰੇਤ ਦੇ ਇੰਚਾਰਜ ਨੂੰ ਸੌਂਪੇ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੇਅਦਬੀ ਕਾਨੂੰਨ ‘ਚ ਮੌਜੂਦ ਇਤਰਾਜ਼ਯੋਗ ਮੱਦਾਂ ਤੇ ਸ਼ਬਦਾਵਲੀ ਸਬੰਧੀ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਅੱਜ ਉਸ ਮਿਆਦ ਦਾ ਆਖਰੀ ਦਿਨ ਸੀ, ਜਿਸ ਤੋਂ ਪਹਿਲਾਂ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਸੋਧਿਆ ਹੋਇਆ ਖਰੜਾ ਜਮ੍ਹਾਂ ਕਰਵਾ ਦਿੱਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ ਕਿ ਸੋਧਿਆ ਹੋਇਆ ਖਰੜਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚਾਇਆ ਜਾਵੇ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਸਿੱਖ ਕੌਮ ਵੱਲੋਂ ਉਠਾਏ ਗਏ ਸਾਰੇ ਇਤਰਾਜ਼ ਦੂਰ ਕਰ ਦਿੱਤੇ ਗਏ ਹਨ। ਉਨ੍ਹਾਂ ਸਿਰਫ਼ ਇਹ ਕਿਹਾ ਕਿ ਸਰਕਾਰ ਨੇ ਆਪਣਾ ਪੱਖ ਅਧਿਕਾਰਤ ਤੌਰ ‘ਤੇ ਪੇਸ਼ ਕਰ ਦਿੱਤਾ ਹੈ ਅਤੇ ਹੁਣ ਅਗਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਰਨਾ ਹੈ।

“ਖਰੜੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ”

ਉੱਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੁਮਾਇੰਦੇ ਜਸਕਰਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸੌਂਪੇ ਗਏ ਖਰੜੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਮੁੱਚੇ ਖ਼ਾਲਸਾ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਪੰਜ ਸਿੰਘ ਸਾਹਿਬਾਨ ਦੀ ਆਉਣ ਵਾਲੀ ਮੀਟਿੰਗ ‘ਚ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਅਧਿਕਾਰਤ ਰਾਏ ਸਰਕਾਰ ਨੂੰ ਦੇਵੇਗਾ।

ਜਸਕਰਨ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਖਰੜਾ ਤਿਆਰ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਸੰਪਰਕ ਕਰਕੇ ਵਿਦਵਾਨਾਂ ਤੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਂਦੀ। ਉਨ੍ਹਾਂ ਕਿਹਾ ਕਿ ਸਹਿਮਤੀ ਨਾਲ ਤਿਆਰ ਕੀਤਾ ਗਿਆ ਕਾਨੂੰਨ ਹੀ ਸਿੱਖ ਭਾਵਨਾਵਾਂ ਦੇ ਅਨੁਕੂਲ ਤੇ ਸਾਰਿਆਂ ਲਈ ਪ੍ਰਵਾਨਯੋਗ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...