September 14, 2026, 3:22 pm
----------- Advertisement -----------
HomeNewsBreaking Newsਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

Published on

----------- Advertisement -----------

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ ਦਿੱਤਾ ਗਿਆ। ਮੰਗਲਵਾਰ ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਮੁਲਜ਼ਮ ਨੇ ਭਾਰਤੀ ਮੂਲ ਦੀ ਇਸ 38 ਸਾਲਾ ਔਰਤ ਦਾ ਪਿੱਛਾ ਕੀਤਾ ਗਿਆ ਅਤੇ ਇੱਕ ਰੈਸਟੋਰੈਂਟ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਕਾਤਲ ਦੀ ਪਛਾਣ ਰੋਹਿਤ ਨਾਮਕ 22 ਸਾਲਾ ਨੌਜਵਾਨ ਵਜੋਂ ਕੀਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਜਦੋਂ ਪੁਲਿਸ ਦੀ ਇੱਕ ਟੀਮ ਨੇ ਰੋਹਿਤ ਨੂੰ ਘੇਰ ਲਿਆ, ਤਾਂ ਉਸ ਨੇ ਖੁਦਕੁਸ਼ੀ ਕਰ ਲਈ।

ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਅਨੁਸਾਰ, ਸ਼ਾਲਿਨੀ ਸੈਕਰਾਮੈਂਟੋ ਦੇ ਆਰਡਨ-ਆਰਕੇਡ ਇਲਾਕੇ ਵਿੱਚ ਇੱਕ ਸ਼ਾਪਿੰਗ ਪਲਾਜ਼ਾ ਵਿੱਚ ਕੰਮ ਕਰਦੀ ਸੀ। ਜਦੋਂ ਉਹ ਕੰਮ ‘ਤੇ ਜਾ ਰਹੀ ਸੀ, ਤਾਂ ਰੋਹਿਤ ਨਾਮਕ ਇੱਕ ਸ਼ੱਕੀ ਵਿਅਕਤੀ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਦੀ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰੋਹਿਤ ਬਿਨਾਂ ਦਸਤਾਵੇਜ਼ਾਂ ਵਾਲਾ ਇੱਕ ਪ੍ਰਵਾਸੀ ਸੀ, ਜਿ ਸਨੂੰ ਪਹਿਲਾਂ ਐਰੀਜ਼ੋਨਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਸ਼ਾਲਿਨੀ ਆਪਣੀ ਜਾਨ ਬਚਾਉਣ ਲਈ ਭੱਜੀ, ਪਰ ਰੋਹਿਤ ਨੇ ਉਸ ਦਾ ਪਿੱਛਾ ਕੀਤਾ ਅਤੇ ਕਈ ਗੋਲੀਆਂ ਚਲਾਈਆਂ। ਅਧਿਕਾਰੀਆਂ ਨੂੰ ਸ਼ਾਲਿਨੀ ‘ਹੋਵ ਐਵੇਨਿਊ’ ਦੇ 800 ਬਲਾਕ ਵਿੱਚ ਸਥਿਤ ‘ਪਨੇਰਾ ਬ੍ਰੈੱਡ’ ਰੈਸਟੋਰੈਂਟ ਦੇ ਬਾਹਰ ਬੇਸੁੱਧ ਹਾਲਤ ਵਿੱਚ ਮਿਲੀ; ਮੈਡੀਕਲ ਟੀਮ ਨੇ ਮੌਕੇ ‘ਤੇ ਹੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਸ਼ਾਲਿਨੀ ਦੀ ਮਾਂ, ਸੁਦੇਸ਼ ਕੁਮਾਰੀ ਨੇ ਦੱਸਿਆ ਕਿ ਰੋਹਿਤ ਪਿਛਲੇ ਇੱਕ ਸਾਲ ਤੋਂ 38 ਸਾਲਾ ਸ਼ਾਲਿਨੀ ਦਾ ਪਿੱਛਾ ਕਰ ਰਿਹਾ ਸੀ ਅਤੇ ਉਸ ਨੂੰ ਤੰਗ-ਪਰੇਸ਼ਾਨ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਰੋਹਿਤ ਉਨ੍ਹਾਂ ਦੀ ਧੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਉਮਰ ਦੇ ਫਰਕ ਕਾਰਨ ਸ਼ਾਲਿਨੀ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਹ ਗੁੱਸੇ ਵਿੱਚ ਆ ਗਿਆ ਸੀ। ਅਦਾਲਤੀ ਦਸਤਾਵੇਜ਼ਾਂ ਤੋਂ ਪਤਾ ਲੱਗਦਾ ਹੈ ਕਿ ਪਿੱਛਾ ਕਰਨ ਦਾ ਸਿਲਸਿਲਾ ਸਤੰਬਰ 2025 ਦੇ ਆਸ-ਪਾਸ ਸ਼ੁਰੂ ਹੋਇਆ ਅਤੇ ਸਮੇਂ ਦੇ ਨਾਲ ਇਸ ਦੀ ਗੰਭੀਰਤਾ ਵਧਦੀ ਗਈ। ਰੋਹਿਤ ਨੇ ਸ਼ਾਲਿਨੀ ‘ਤੇ ਆਪਣੇ ਨਾਲ ਵਿਆਹ ਕਰਨ ਲਈ ਦਬਾਅ ਪਾਇਆ ਅਤੇ ਉਸ ਦੇ ਮੇਲ-ਜੋਲ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਤਣਾਅ ਲਗਾਤਾਰ ਵਧਦਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...