November 11, 2026, 6:14 pm
----------- Advertisement -----------
HomeNewsBreaking Newsਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਰਾਹਤ ਭਰੀ ਖਬਰ! ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਰਾਹਤ ਭਰੀ ਖਬਰ! ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

Published on

----------- Advertisement -----------

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ 7 ਮਾਰਚ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਰਜਿਸਟਰੀਆਂ ਨਾ ਹੋਣ ਕਰਕੇ ਲੋਕ ਕਾਫੀ ਪ੍ਰੇਸ਼ਾਨ ਸੀ। ਤਹਿਸੀਲਦਾਰਾਂ ਦੀ ਹੜਤਾਰ ਵਿਚਾਲੇ ਰਾਹਤ ਭਰੀ ਖਬਰ ਹੈ। ਹੁਣ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਹੜਤਾਲ ਕਾਰਨ ਜ਼ਮੀਨਾਂ ਦੀ ਰਜਿਸਟਰੀ ਨਹੀਂ ਕੀਤੀ ਜਾਣੀ। ਦੂਜੇ ਪਾਸੇ ਪਟਵਾਰੀ ਤੇ ਕਾਨੂੰਨਗੋ ਆਪਣੀ ਡਿਊਟੀ ‘ਤੇ ਕੰਮ ਕਰ ਰਹੇ ਹਨ। ਇਸੇ ਵਿਚਾਲੇ ਹੁਣ ਬਠਿੰਡਾ ਦੇ ਡੀਸੀ ਵੱਲੋਂ ਕਾਨੂੰਨਗੋ ਦੀ ਡਿਊਟੀ ਲਗਾਈ ਹੈ ਜਿਥੇ ਸਬ-ਰਜਿਸਟਾਰ ਦੇ ਦਫਤਰ ਵਿਚ ਉਹ ਜ਼ਮੀਨਾਂ ਦੀ ਰਜਿਸਟਰੀ ਕਰਨਗੇ। ਕਿਉਂਕਿ ਲੋਕ ਦਫਤਰਾਂ ਦੇ ਚੱਕਰ ਕੱਟ ਕੇ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ ‘ਤੇ ਪੋਸਟ ਸਾਂਝਾ ਕਰਕੇ ਲਿਖਿਆ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ, ਪਰ ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਦੇ ਕੰਮ ਨਹੀਂ ਰੁਕਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਛੁੱਟੀ ਤੋਂ ਬਾਅਦ ਕਦੋਂ ਤੇ ਕਿੱਥੇ ਜੁਆਇਨ ਕਰਵਾਉਣਾ ਹੈ, ਇਸ ਦਾ ਫ਼ੈਸਲਾ ਲੋਕ ਕਰਨਗੇ। ਹੜਤਾਲ ਨੂੰ ਲੈ ਕੇ CM ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਤਹਿਸੀਲਾਂ ਦਾ ਦੌਰਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...