October 10, 2026, 3:59 am
----------- Advertisement -----------
HomeNewsBreaking Newsਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ ਮਿਲੀ ਹੈ। ਸਵੇਰੇ 7:07 ਵਜੇ ਦੇ ਕਰੀਬ ਇੱਕ ਈਮੇਲ ਭੇਜਿਆ ਗਿਆ ਸੀ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ, ਸਕੂਲਾਂ, ਦੇਵੀ ਤਾਲਾਬ ਮੰਦਰ ਅਤੇ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।

ਦੱਸ ਦੇਈਏ ਕਿ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਤੋਂ ਬਾਅਦ ਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਅੱਜ ਜਲੰਧਰ ਵਿੱਚ ਇੱਕ ਰੈਲੀ ਵਿੱਚ ਸਮਾਪਤੀ ਹੋਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਰੈਲੀ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ। ਉਹ ਕੇਂਦਰ ਸਰਕਾਰ ਦਾ ਰੋਡਮੈਪ ਪੇਸ਼ ਕਰਨਗੇ।

ਆਦਮਪੁਰ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ, ਸ਼ਾਹ ਜਲੰਧਰ ਦੇ ਦੇਵੀ ਤਾਲਾਬ ਮੰਦਰ ਦੇ ਦਰਸ਼ਨ ਕਰਨਗੇ ਅਤੇ ਫਿਰ ਪੰਡਾਲ ਵੱਲ ਜਾਣਗੇ। ਇਸ ਤੋਂ ਬਾਅਦ, ਅਮਿਤ ਸ਼ਾਹ ਸੂਬੇ ਦੇ ਉਨ੍ਹਾਂ ਪਰਿਵਾਰਾਂ ਨਾਲ ਅੱਧਾ ਘੰਟਾ ਬਿਤਾਉਣਗੇ ਜਿਨ੍ਹਾਂ ਨੇ ਨਸ਼ਿਆਂ ਦੀ ਲਤ ਕਾਰਨ ਆਪਣੇ ਕਰੀਬੀਆਂ ਨੂੰ ਗੁਆ ਦਿੱਤਾ ਹੈ। ਇਨ੍ਹਾਂ ਵਿੱਚ ਉਹ ਮਾਵਾਂ ਵੀ ਸ਼ਾਮਲ ਹੋਣਗੀਆਂ ਜਿਨ੍ਹਾਂ ਨੇ ਨਸ਼ਿਆਂ ਦੀ ਲਤ ਕਾਰਨ ਪੰਜ ਤੋਂ ਛੇ ਬੱਚਿਆਂ ਨੂੰ ਗੁਆ ਦਿੱਤਾ ਹੈ। ਕਪੂਰਥਲਾ ਅਤੇ ਲੁਧਿਆਣਾ ਵਿੱਚ ਇਹ ਘਟਨਾਵਾਂ ਪੰਜਾਬ ਵਿੱਚ ਬਹੁਤ ਚਰਚਾ ਦਾ ਵਿਸ਼ਾ ਹਨ।

ਗ੍ਰਹਿ ਮੰਤਰੀ ਦੇ ਆਉਣ ਤੋਂ ਪਹਿਲਾਂ, ਦੇਵੀ ਤਲਾਬ ਮੰਦਿਰ ਦੇ ਨਾਲ ਲੱਗਦੇ ਲਾਭੂ ਰਾਮ ਦੋਆਬਾ ਸਕੂਲ ਦੇ ਮੈਦਾਨ ਵਿੱਚ ਇੱਕ ਹੈਲੀਪੈਡ ਬਣਾਇਆ ਗਿਆ ਹੈ ਅਤੇ ਰੈਲੀ ਵਾਲੀ ਥਾਂ ਤੋਂ ਥੋੜ੍ਹੀ ਦੂਰੀ ‘ਤੇ ਇੱਕ ਹੋਰ ਹੈਲੀਪੈਡ ਬਣਾਇਆ ਗਿਆ ਹੈ। ਭਾਜਪਾ ਨੇਤਾ ਕੇਡੀ ਭੰਡਾਰੀ ਨੇ ਕਿਹਾ ਕਿ ਅਮਿਤ ਸ਼ਾਹ ਦੀ ਫੇਰੀ ਭਾਜਪਾ ਵਿੱਚ ਨਵੀਂ ਜਾਨ ਪਾਵੇਗੀ।

ਦੂਜੇ ਪਾਸੇ ਈਮੇਲ ਵਿੱਚ ਜਲੰਧਰ ਦੇ ਸਕੂਲਾਂ ਵਿੱਚ ਸਵੇਰੇ 11:11 ਵਜੇ, ਸ਼੍ਰੀ ਦੇਵੀ ਤਾਲਾਬ ਮੰਦਰ ਵਿੱਚ ਦੁਪਹਿਰ 12:11 ਵਜੇ, ਅਦਾਲਤ ਕੰਪਲੈਕਸ ਵਿੱਚ ਦੁਪਹਿਰ 2:11 ਵਜੇ ਅਤੇ ਇੱਕ ਦਫਤਰ ਵਿੱਚ ਦੁਪਹਿਰ 3:11 ਵਜੇ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।

ਧਮਕੀ ਭਰੀ ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਲੰਧਰ ਵਿੱਚ ਅਮਿਤ ਸ਼ਾਹ ਦੀ ਰੈਲੀ ਦੇ ਸਟੇਜ ਹੇਠਾਂ ਇੱਕ ਆਈਈਡੀ ਲਗਾਇਆ ਗਿਆ ਹੈ। ਇਸ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਰੈਲੀ ਵਿੱਚ ਲੋਕਾਂ ਨੂੰ ਲਿਜਾਣ ਵਾਲੀਆਂ 2,000 ਬੱਸਾਂ ਵਿੱਚੋਂ 2-3 ਵਿੱਚ ਬੰਬ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...