September 9, 2026, 11:49 am
----------- Advertisement -----------
HomeNewsBreaking Newsਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

Published on

----------- Advertisement -----------

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ ਵਾਲੀ ਕਾਰ ’ਤੇ ਗੋਲੀਆਂ ਦਾਗੀਆਂ ਗਈਆਂ, ਪਰ ਉਸ ਦੇ ਸਮੇਤ ਚਾਰ ਸਵਾਰ ਵਾਲ ਵਾਲ ਬਚ ਗਏ। ਗੋਲੀਆਂ ਦੇ ਨਿਸ਼ਾਨ ਸ਼ੀਸ਼ੇ ਉੱਤੇ ਦਿਖਾਈ ਦਿੱਤੇ, ਪਰ ਕਾਰ ਰੌਲਜ ਰੌਇਸ ਕੰਪਨੀ ਦੀ ਹੋਣ ਕਰਕੇ ਗੋਲੀਆਂ ਅੰਦਰ ਨਹੀਂ ਲੰਘ ਸਕੀਆਂ।

ਜਾਣਕਾਰੀ ਅਨੁਸਾਰ ਐਮੀ ਵਿਰਕ ਉੱਥੋਂ ਥੋੜੀ ਦੂਰ ਆਪਣਾ ਸ਼ੋਅ ਕਰਕੇ ਆਪਣੇ ਦੋਸਤਾਂ ਨਾਲ ਜਾ ਰਿਹਾ ਸੀ। ਪੁਲੀਸ ਪਤਾ ਲਾ ਰਹੀ ਹੈ ਕਿ ਹਮਲਾ ਕਿਸ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਪੁਲੀਸ ਨੇ ਹਮਲਾ ਹੋਣ ਦੀ ਪੁਸ਼ਟੀ ਤਾਂ ਕੀਤੀ, ਪਰ ਨਿੱਜਤਾ ਕਾਰਨ ਕਾਰ ਸਵਾਰਾਂ ਦੀ ਪਛਾਣ ਦੱਸਣ ਤੋਂ ਗੁਰੇਜ ਕੀਤਾ। ਪਤਾ ਲੱਗਾ ਹੈ ਕਿ ਗਾਇਕ ਦੇ ਸਾਥੀਆਂ ਚੋਂ ਇੱਕ ਉੱਤੇ ਪਹਿਲਾਂ ਵੀ  ਗੋਲੀਬਾਰੀ ਹੋਈ ਚੁੱਕੀ ਹੈ, ਪਰ ਉਸਦਾ ਬਚਾਅ ਹੋ ਗਿਆ ਸੀ ਰਿਹਾ।

ਪੁਲੀਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੀ ਮਕੱਲਮ ਰੋਡ ਅਤੇ ਸਊਥ ਫ਼ਰੇਜ਼ਰ ਵੇਅ ਨੇੜੇ ਜਾਂਦੀ ਕਾਰ ’ਤੇ ਨੋੜਿਓਂ ਗੋਲੀਬਾਰੀ ਕੀਤੀ ਗਈ ਅਤੇ ਬਾਅਦ ਵਿੱਚ ਗੋਲੀਬਾਰੀ ਲਈ ਵਰਤੀ ਗਈ ਕਾਰ ਨੂੰ ਉੱਥੋਂ ਕੁਝ ਦੂਰੀ ’ਤੇ ਲਿਜਾ ਕੇ ਅੱਗ ਲਗਾ ਕੇ ਸਾੜ ਦਿੱਤਾ ਗਿਆ। ਕਾਰ ਸਾੜਨ ਦੀ ਕਾਰਵਾਈ ਬਦਮਾਸ਼ ਗਿਰੋਹਾਂ ਵਲੋਂ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਵਲੋਂ ਆਪਣੀ ਪਛਾਣ ਦੇ ਸਬੂਤ ਨਸ਼ਟ ਕਰਨ ਦਾ ਯਤਨ ਹੁੰਦਾ ਹੈ।

ਪੁਲੀਸ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ, ਇਸਦਾ ਪਤਾ ਲਾਉਣ ਦਾ ਕੰਮ ਵਿਸ਼ੇਸ਼ ਪੁਲੀਸ ਦਲ ਨੂੰ ਸੌਂਪਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਦੋ ਮਹੀਨੇ ਦੀ ਸ਼ਾਂਤੀ ਤੋਂ ਬਾਅਦ ਲੰਘੇ ਚਾਰ ਦਿਨਾਂ ’ਚ ਸਰੀ ਅਤੇ ਨੇੜਲੇ ਸ਼ਹਿਰਾਂ ਵਿੱਚ ਫਿਰ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਹੋਣ ਲੱਗੀਆਂ ਹਨ।

ਦੋ ਮਹੀਨੇ ਪਹਿਲਾਂ ਅਮਰੀਕਾ ਦੀ ਐਫ ਬੀ ਆਈ ਵਲੋਂ ਗਿਰੋਹ ਹਿੰਸਾ ਅਤੇ ਨਸ਼ਾ ਤਸਕਰੀ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਦੇ ਨਾਂਅ ਨਸ਼ਰ ਕੀਤੇ ਜਾਣ ਤੋਂ ਬਾਅਦ ਕੈਨੇਡਾ ਭਰ ਵਿੱਚ ਪੱਖੋਂ ਸ਼ਾਂਤੀ  ਰਹੀ ਤੇ ਲੋਕਾਂ ਦੇ ਮਨਾਂ ’ਚ ਵਸੀ ਦਹਿਸ਼ਤ ਹੌਲੀ ਹੌਲੀ ਘੱਟ ਹੋਣ ਲੱਗੀ ਸੀ। ਪਰ ਚਾਰ ਦਿਨਾਂ ਤੋਂ ਸਰੀ, ਐਬਸਫੋਰਡ ਅਤੇ ਡੈਲਟਾ ਵਿੱਚ ਵੱਖ ਵੱਖ ਥਾਵਾਂ ਉੱਤੇ ਗੋਲੀਬਾਰੀ ਦੀਆਂ ਪੰਜ ਘਟਨਾਵਾਂ ਵਾਪਰੀਆਂ ਹਨ। ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਇਸ ਦੌਰਾਨ ਐਮੀ ਵਿਰਕ ਦੇ ਦੋਸਤ ਨੇ ਉਸ ਨਾਲ ਫੋਨ ਸੰਪਰਕ ਕਰਾਉਣ ਦਾ ਯਤਨ ਕੀਤਾ, ਪਰ ਨੰਬਰ ਆਉਣ ਕਾਰਨ ਗੱਲ ਨਹੀਂ ਹੋ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...