November 16, 2026, 10:57 pm
----------- Advertisement -----------
HomeNewsBreaking Newsਅਮਰਿੰਦਰ ਗਿੱਲ ਨੂੰ ਵੱਡਾ ਝਟਕਾ! ‘ਚੱਲ ਮੇਰਾ ਪੁੱਤ-4’ ਭਾਰਤ ’ਚ ਨਹੀਂ ਹੋਵੇਗੀ...

ਅਮਰਿੰਦਰ ਗਿੱਲ ਨੂੰ ਵੱਡਾ ਝਟਕਾ! ‘ਚੱਲ ਮੇਰਾ ਪੁੱਤ-4’ ਭਾਰਤ ’ਚ ਨਹੀਂ ਹੋਵੇਗੀ ਰਿਲੀਜ਼

Published on

----------- Advertisement -----------

ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਨੂੰ ਵੀ ਵੱਡਾ ਝਟਕਾ ਲੱਗਾ ਹੈ। ਫ਼ਿਲਮ ਵਿੱਚ ਪਾਕਿਸਤਾਨੀ ਕਲਾਕਾਰਾਂ ਦੇ ਰੋਲ ਕਾਰਨ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ-4’ ਭਾਰਤ ਵਿੱਚ ਰਿਲੀਜ਼ ਨਹੀਂ ਹੋਏਗੀ। ਫ਼ਿਲਮ ‘ਚੱਲ ਮੇਰਾ ਪੁੱਤ-4’ ਅੱਜ ਭਾਰਤ ਨੂੰ ਛੱਡ ਕੇ ਦੁਨੀਆ ਭਰ ਦੇ ਸਿਨੇਮਾ ਹਾਲਸ ’ਚ ਰਿਲੀਜ਼ ਹੋਣ ਜਾ ਰਹੀ ਹੈ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਟਕਰਾਅ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

ਪਾਕਿਸਤਾਨੀ ਕਲਾਕਾਰਾਂ ਦੇ ਰੋਲ ਨੂੰ ਲੈ ਕੇ ਵਿਵਾਦ

ਦਿਲਜੀਤ ਦੁਸਾਂਝ ਦੀ ‘ਸਰਦਾਰ ਜੀ-3’ ਵਾਂਗ ਇਸ ਫ਼ਿਲਮ ਵਿੱਚ ਵੀ ਪਾਕਿਸਤਾਨੀ ਕਲਾਕਾਰਾਂ ਨੇ ਕੰਮ ਕੀਤਾ ਹੈ। ਦਿਲਜੀਤ ਦੀ ਫ਼ਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੇ ਰੋਲ ਨੂੰ ਲੈ ਕੇ ਭਾਰਤ ਵਿੱਚ ਸਖ਼ਤ ਇਤਰਾਜ਼ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਹ ਫ਼ਿਲਮ ਅੱਜ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ।

‘ਚੱਲ ਮੇਰਾ ਪੁੱਤ’ ਫ਼ਿਲਮ ਦੇ ਪਹਿਲਾਂ ਤਿੰਨ ਭਾਗ ਆ ਚੁੱਕੇ ਹਨ। ਇਸ ਫ਼ਿਲਮ ਵਿੱਚ ਭਾਰਤ ਤੇ ਪਾਕਿਸਤਾਨੀ ਲੋਕਾਂ ਦੇ ਵਿਦੇਸ਼ ਦੇ ਸੰਘਰਸ਼ ਨੂੰ ਦਿਖਾਇਆ ਗਿਆ ਹੈ। ਅਮਰਿੰਦਰ ਗਿੱਲ, ਸਿੰਮੀ ਚਹਿਲ ਇਸ ਫ਼ਿਲਮ ਵਿੱਚ ਮੁੱਖ ਕਲਾਕਾਰ ਹਨ। ਗੁਰਸ਼ਬਦ ਸਿੰਘ ਤੇ ਹਰਦੀਪ ਗਿੱਲ ਦਾ ਵੀ ਇਸ ਫ਼ਿਲਮ ਵਿੱਚ ਵੱਡਾ ਕਿਰਦਾਰ ਹੈ। ਉੱਥੇ ਹੀ ਪਾਕਿਸਤਾਨੀ ਕਲਾਕਾਰਾਂ ਦੀ ਗੱਲ ਕਰੀਏ ਦਾਂ ਇਫ਼ਤਕਾਰ ਠਾਕੁਰ, ਨਾਸਿਰ ਚਿਨਯੋਤੀ ਤੇ ਅਕਰਮ ਉਦਾਸ ਇਸ ਫ਼ਿਲਮ ਵਿੱਚ ਕੰਮ ਕਰ ਰਹੇ ਹਨ। ਪਹਿਲਗਾਮ ਹਮਲੇ ਤੇ ਉਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਵਿਵਾਦ ਤੇ ਇਫਤਿਖਾਰ ਠਾਕੁਰ ਨੇ ਵਿਰੋਧੀ ਬਿਆਨ ਦਿੱਤੇ ਸਨ। ਜਿਸ ਦਾ ਭਾਰਤ ਵਿੱਚ ਕਾਫੀ ਵਿਰੋਧ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...