ਅਮ੍ਰਿਤਪਾਲ ਸਿੰਘ ਦੇ ਪਿਤਾ ਦਾ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਇਹ ਹੀ ਨਹੀਂ ਪਤਾ ਕਿ ਉਨ੍ਹਾਂ ਦੇ ਪੁੱਤ ਦੀ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ। ਪੁਲਿਸ ਉਨ੍ਹਾਂ ਨੂੰ ਕਹਿ ਰਹੀ ਹੈ ਕਿ ਉਹ ਅਮ੍ਰਿਤਪਾਲ ਨੂੰ ਸਰੈਂਡਰ ਕਰਨ ਲਈ ਕਹਿਣ। ਜ਼ਿਕਰਯੋਗ ਹੈ ਕਿ ਮੀਡਿਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕਈ ਸਾਥੀਆਂ ਨੂੰ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ।ਸੂਬੇ ਦੇ ਫਾਜ਼ਿਲਕਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।ਇਸ ਦੌਰਾਨ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐਸ.ਐਮ.ਐਸ ਸੇਵਾਵਾਂ 24 ਘੰਟਿਆਂ ਲਈ ਬੰਦ ਕਰ ਦਿੱਤੀਆਂ ਗਈਆਂ। ਰਾਜ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਮੁਅੱਤਲ ਰਹਿਣਗੀਆਂ।