ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ ਦੇਹਾਂਤ ਹੋ ਗਿਆ। ਉਹ 84 ਸਾਲਾਂ ਦੇ ਸਨ। ਪਰਿਵਾਰ ਮੁਤਾਬਕ ਉਹ ਪਿਛਲੇ ਕੁਝ ਮਹੀਨਿਆਂ ਤੋਂ ਬੀਮਾਰ ਚੱਲ ਰਹੇ ਹਨ। ਬ੍ਰੇਨ ਹੇਮਰੇਜ ਕਰਕੇ ਉਨ੍ਹਾਂ ਦਾ ਦੇਹਾਂਤ ਹੋਇਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਚ ਰੱਖੀ ਗਈ ਹੈ।
ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। ਉਨ੍ਹਾਂ ਲਈ ਇਹ ਗੱਲ ਵੀ ਦੁਖਦ ਰਹੀ ਕਿ ਜੀਵਨ ਦੇ ਆਖਰੀ ਸਮੇਂ ਉਹ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨੂੰ ਸਾਹਮਣੇ ਨਹੀਂ ਦੇਖ ਸਕੀ। ਪਰਿਵਾਰ ਮੁਤਾਬਕ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਆਖਰੀ ਸਾਹ ਲੈਣ ਤੋਂ ਪਹਿਲਾਂ ਉਹ ਆਪਣੇ ਪੋਤੇ ਦਾ ਚਿਹਰਾ ਦੇਖ ਸਕਣ।
ਕੁਝ ਦਿਨ ਪਹਿਲਾਂ ਹੀ ਅਦਾਲਤ ਦੇ ਹੁਕਮ ‘ਤੇ ਅੰਮ੍ਰਿਤਪਾਲ ਸਿੰਘ ਦੀ ਆਪਣੀ ਦਾਦੀ ਨਾਲ ਵੀਡੀਓ ਕਾਲ ਜ਼ਰੀਏ ਗੱਲਬਾਤ ਹੋਈ ਸੀ। ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਉਨ੍ਹਾਂ ਦੀ ਬੀਮਾਰ ਦਾਦੀ ਨਾਲ ਗੱਲ ਕਰਵਾਉਣ ਲਈ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਬਾਅਦ ਅਦਾਲਤ ਨੇ ਗੱਲਬਾਤ ਲਈ 10 ਮਿੰਟ ਦਾ ਸਮਾਂ ਦਿੱਤਾ ਸੀ।












