September 20, 2026, 11:33 pm
----------- Advertisement -----------
HomeNewsLatest Newsਕਿਸ ਦੇ ਕਹਿਣ 'ਤੇ ਭੱਜਿਆ ਸੀ ਅੰ+ਮ੍ਰਿਤ*ਪਾਲ? ਚਾਚੇ ਨੇ Surrender ਕਰਨ ਲਈ...

ਕਿਸ ਦੇ ਕਹਿਣ ‘ਤੇ ਭੱਜਿਆ ਸੀ ਅੰ+ਮ੍ਰਿਤ*ਪਾਲ? ਚਾਚੇ ਨੇ Surrender ਕਰਨ ਲਈ ਕਿਹਾ ਸੀ! ਮੀਡਿਆ ਰਿਪੋਰਟ

Published on

----------- Advertisement -----------

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਮੀਡਿਆ ਰਿਪੋਰਟਾਂ ਮੁਤਾਬਕ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਚਾਚੇ ਨਾਲੋਂ ਪਪਲਪ੍ਰੀਤ ਸਿੰਘ ‘ਤੇ ਜ਼ਿਆਦਾ ਭਰੋਸਾ ਕਰਦਾ ਸੀ, ਜਿਸ ਨੇ ਉਸ ਨਾਲ ਭੱਜਣ ਦਾ ਫੈਸਲਾ ਕੀਤਾ। ਜਦਕਿ ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ ਚਾਹੁੰਦਾ ਸੀ ਕਿ ਉਹ ਪੁਲਿਸ ਅੱਗੇ ਆਤਮ ਸਮਰਪਣ ਕਰੇ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਅਤੇ ਚਾਚਾ ਹਰਜੀਤ ਸਿੰਘ ਜਲੰਧਰ ਵਿੱਚ ਹੀ ਵੱਖ ਹੋ ਗਏ ਸਨ। ਪੁਲੀਸ ਦੀ ਸਖ਼ਤੀ ਨੂੰ ਦੇਖਦਿਆਂ ਚਾਚਾ ਹਰਜੀਤ ਸਿੰਘ ਨੇ ਆਤਮ ਸਮਰਪਣ ਕਰਨ ਦਾ ਫੈਸਲਾ ਕਰ ਲਿਆ ਸੀ। ਇੰਨਾ ਹੀ ਨਹੀਂ ਹਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਫੋਨ ਕਰਕੇ ਆਪਣੇ ਆਤਮ ਸਮਰਪਣ ਬਾਰੇ ਦੱਸਿਆ ਸੀ। ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਕਰਨ ਲਈ ਵੀ ਕਿਹਾ ਗਿਆ।

ਮੀਡਿਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ ਇਸ ਮੌਕੇ ਆਪਣੇ ਚਾਚੇ ਦੀ ਗੱਲ ਮੰਨਣ ਦੀ ਬਜਾਏ ਪਾਪਲਪ੍ਰੀਤ ਸਿੰਘ ਦੀ ਗੱਲ ਸੁਣ ਕੇ ਭੱਜਣ ਦਾ ਫੈਸਲਾ ਕੀਤਾ। ਇੰਨਾ ਹੀ ਨਹੀਂ ਪਪਲਪ੍ਰੀਤ ਸਿੰਘ ਹੀ ਅਜਿਹਾ ਵਿਅਕਤੀ ਸੀ, ਜਿਸ ਨੇ ਕੁਝ ਘੰਟਿਆਂ ‘ਚ ਹੀ ਅੰਮ੍ਰਿਤਪਾਲ ਦੇ ਫਰਾਰ ਹੋਣ ਦੀ ਸਾਰੀ ਪਲੈਨਿੰਗ ਨੂੰ ਅੰਜਾਮ ਦਿੱਤਾ ਸੀ। ਪੁਲਿਸ ਜਾਂਚ ਅਨੁਸਾਰ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਹੁਸ਼ਿਆਰਪੁਰ ਵਿੱਚ ਕਾਰਵਾਈ ਤੋਂ ਬਾਅਦ ਵੱਖ ਹੋ ਗਏ ਹਨ। ਪਪਲਪ੍ਰੀਤ ਸਿੰਘ ਆਪਣੇ ਸਾਥੀ ਜੋਗਾ ਸਿੰਘ ਸਮੇਤ ਫ਼ਰਾਰ ਹੋ ਗਿਆ ਸੀ। ਪੁਲਿਸ ਨੇ ਜੋਗਾ ਸਿੰਘ ਨੂੰ ਫੜ ਲਿਆ ਸੀ ਪਰ ਪੱਪਲਪ੍ਰੀਤ ਸਿੰਘ ਅਜੇ ਤੱਕ ਫਰਾਰ ਹੈ।

ਮੀਡਿਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਦਸ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦਾ ਟਿਕਾਣਾ ਮਿਲਿਆ ਸੀ, ਜੋ ਯੂਪੀ ਦੇ ਪੀਲੀਭੀਤ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਪੰਜਾਬ ਛੱਡਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਯੂਪੀ-ਨੇਪਾਲ ਸਰਹੱਦ ‘ਤੇ ਬਣੇ ਡੇਰਿਆਂ ਨੂੰ ਮੁੜ ਆਪਣਾ ਟਿਕਾਣਾ ਬਣਾ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉੱਤਰ ਪ੍ਰਦੇਸ਼ ਦੇ ਡੇਰਿਆਂ ਵਿੱਚ ਤਲਾਸ਼ੀ ਲੈ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...