ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ ਵਾਪਸ ਆ ਗਏ ਹਨ। ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ਵਿੱਚ ਲੈ ਕੇ ਆਈ। ਉਨ੍ਹਾਂ ਨੂੰ ਪਿਛਲੇ ਦਰਵਾਜ਼ੇ ਰਾਹੀਂ ਏਅਰਪੋਰਟ ਤੋਂ ਕੱਢਿਆ ਗਿਆ। ਹਾਲਾਂਕਿ, ਉਨ੍ਹਾਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ। ਆਪਣੇ ਜੱਦੀ ਪਿੰਡ ਪਹੁੰਚਦਿਆਂ ਅੰਮ੍ਰਿਤਪਾਲ ਹੱਥ ਜੋੜ ਕੇ ਸਾਰਿਆਂ ਨੂੰ ਮਿਲੇ। ਥੋੜ੍ਹੀ ਦੇਰ ਵਿਚ ਉਨ੍ਹਾਂ ਨੂੰ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਲਿਜਾਇਆ ਜਾਵੇਗਾ।
ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਪਹੁੰਚਣ ਤੋਂ ਬਾਅਦ ਸਖਤ ਸੁਰੱਖਿਆ ਦੇ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਦੇਖਣ ਲਈ ਭਾਰੀ ਗਿਣਤੀ ਵਿਚ ਸਮਰਥਕ ਤੇ ਲੋਕ ਪਹੁੰਚ ਰਹੇ ਹਨ












