April 19, 2026, 11:25 am
----------- Advertisement -----------
HomeNewsBreaking Newsਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

Published on

----------- Advertisement -----------

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ ਹੈ । ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਉਨ੍ਹਾਂ ਨੂੰ ਲੈਣ ਗਈ ਹੈ । ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਫਿਰ ਟ੍ਰਾਂਜਿਟ ਰਿਮਾਂਡ ‘ਤੇ ਲੈਣ ਮਗਰੋਂ ਉਸ ਨੂੰ ਪੰਜਾਬ ਲਿਆਇਆ ਜਾਵੇਗਾ । ਅੰਮ੍ਰਿਤਪਾਲ ਸਿੰਘ ‘ਤੇ NSA 22 ਅਪ੍ਰੈਲ ਨੂੰ ਖਤਮ ਹੋ ਰਿਹਾ ਸੀ । ਯਾਨੀ ਹੁਣ ਅੰਮ੍ਰਿਤਪਾਲ ਸਿੰਘ ਖਿਲਾਫ਼ NSA ਨਹੀਂ ਵਧੇਗਾ।

ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਨੂੰ ਪੰਜਾਬ ਲਿਆਇਆ ਗਿਆ ਹੈ ਸਾਰਿਆਂ ‘ਤੇ NSA ਖਤਮ ਕਰ ਦਿੱਤਾ ਗਿਆ ਸੀ । ਅੰਮ੍ਰਿਤਪਾਲ ਸਿੰਘ ਦਾ ਸਭ ਤੋਂ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਵੀ ਪਿਛਲੇ ਹਫਤੇ ਹੀ ਪੰਜਾਬ ਲਿਆਇਆ ਗਿਆ ਹੈ । ਸਾਰਿਆਂ ‘ਤੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਨੂੰ ਲੈ ਕੇ ਕੇਸ ਚੱਲ ਰਿਹਾ ਹੈ । ਸਭ ਤੋਂ ਪਹਿਲਾਂ ਪਿਛਲੇ ਮਹੀਨੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਟ੍ਰਾਂਜਿਟ ਰਿਮਾਂਡ ‘ਤੇ ਪੰਜਾਬ ਲਿਆਇਆ ਗਿਆ ਸੀ ।

18 ਮਾਰਚ 2023 ਨੂੰ ਪੁਲਿਸ ਨੇ ਅਜਨਾਲਾ ਜੇਲ੍ਹ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਰਵਾਨਾ ਹੋਈ ਸੀ । ਅੰਮ੍ਰਿਤਪਾਲ ਸਿੰਘ,ਪਪਲਪ੍ਰੀਤ ਅਤੇ ਚਾਚਾ ਗੁਰਪ੍ਰੀਤ ਸਿੰਘ ਨੂੰ ਛੱਡ ਕੇ 7 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਚਾਚਾ ਗੁਰਪ੍ਰੀਤ ਸਿੰਘ ਦੀ 2 ਦਿਨ ਬਾਅਦ ਗ੍ਰਿਫਤਾਰੀ ਹੋਈ ਸੀ ਪਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 23 ਅਪ੍ਰੈਲ 2023 ਨੂੰ ਹੋਈ ਸੀ । ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ NSA ਇੱਕ ਸਾਲ ਲਈ ਲਗਾਇਆ ਗਿਆ ਸੀ ਪਰ ਪਿਛਲੇ ਸਾਲ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

*ਚੰਡੀਗੜ੍ਹ, 17 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਚੰਡੀਗੜ੍ਹ, 17 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ...