ਅੰਮ੍ਰਿਤਸਰ: ਅੰਮ੍ਰਿਤਸਰ ‘ਚ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਸ਼ਖਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਘਣੂੰਪੁਰ ਕਾਲੇ ਇਲਾਕੇ ‘ਚ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਕਤਲ ਕੇਸ ਵਿਚ ਜੇਲ ਵਿਚ ਬੰਦ ਸੀ ਅਤੇ ਪੰਜ ਸਾਲ ਬਾਅਦ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
----------- Advertisement -----------
ਅੰਮ੍ਰਿਤਸਰ ‘ਚ ਵੱਡੀ ਵਾਰਦਾਤ: ਜ਼ਮਾਨਤ ‘ਤੇ ਆਏ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
Published on
----------- Advertisement -----------












