March 16, 2026, 2:06 pm
----------- Advertisement -----------
HomeNewsBreaking Newsਅੰਮ੍ਰਿਤਸਰ ‘ਚ ਧਮਾਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ...

ਅੰਮ੍ਰਿਤਸਰ ‘ਚ ਧਮਾਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ

Published on

----------- Advertisement -----------

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ।ਸੀਪੀ ਭੁੱਲਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਆਵਾਜ਼ ਕਿਸੇ ਗਰਨੇਡ ਧਮਾਕੇ ਕਾਰਨ ਨਹੀਂ ਹੋਈ ਹੈ, ਪਰ ਪੁਲਿਸ ਇਸ ਸੰਭਾਵਨਾ ਤੋਂ ਮੁਕੰਮਲ ਤੌਰ ‘ਤੇ ਇਨਕਾਰ ਨਹੀਂ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਇਸ ਦਾ ਪ੍ਰਭਾਵ ਬਹੁਤ ਘੱਟ ਸੀ ਅਤੇ ਮੱਢਲੇ ਤੌਰ ‘ਤੇ ਧਮਾਕੇ ਦਾ ਕੋਈ ਸੰਕੇਤ ਨਹੀਂ ਲੱਗਦਾ ਹੈ। ਉਹਨਾਂ ਅੱਗੇ ਕਿਹਾ ਕਿ ਹਾਲਾਂਕਿ, ਅਸੀਂ ਇਸ ਆਵਾਜ਼ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ।ਇਸ ਘਟਨਾ ਬਾਰੇ ਦੱਸਦਿਆਂ ਸੀਪੀ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਮੇਨ ਅੰਮ੍ਰਿਤਸਰ ਬਾਈਪਾਸ ਨੇੜੇ ਫਤਿਹਗੜ੍ਹ ਚੂੜੀਆ ਰੋਡ ’ਤੇ ਪੁਲੀਸ ਚੈਕਿੰਗ ਪੁਆਇੰਟ (ਨਾਕਾ) ਲਾਇਆ ਹੋਇਆ ਸੀ। ਉਹਨਾਂ ਅੱਗੇ ਦੱਸਿਆ ਕਿ ਡਿਊਟੀ ‘ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਧਮਾਕੇ ਵਰਗੀ ਆਵਾਜ਼ ਸੁਣੀ ਅਤੇ ਤੁਰੰਤ ਪ੍ਰਤੀਕਿਰਿਆ ਕੀਤੀ ਅਤੇ ਚੌਰਾਹੇ ਤੋਂ ਲਗਭਗ 20-30 ਫੁੱਟ ਦੂਰ ਸੜਕ ‘ਤੇ ਇੱਕ ਛੋਟਾ ਜਿਹਾ ਪ੍ਰਭਾਵ ਦੇਖਿਆ।ਉਨ੍ਹਾਂ ਕਿਹਾ ਕਿ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਘਟਨਾ ਨਾਲ ਨਜਦੀਕੀ ਕੰਧ ਵੀ ਪ੍ਰਭਾਵਿਤ ਨਹੀਂ ਹੋਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਥਾਨ ’ਤੇ ਕੋਈ ਪੁਲੀਸ ਚੌਕੀ ਨਹੀਂ ਹੈ, ਕਿਉਂਕਿ ਹਰ ਕੋਈ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ ਇਹ ਚੌਕੀ ਕੁਝ ਮਹੀਨੇ ਪਹਿਲਾਂ ਬੰਦ ਹੋ ਚੁੱਕੀ ਹੈ।ਸੀਪੀ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਅਤੇ ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਫੈਲਾਉਣ ਜਾਂ ਦਹਿਸ਼ਤ ਪੈਦਾ ਕਰਨ ਵਿਰੁੱਧ ਚੇਤਾਵਨੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪਿਛਲੀ...

ਚੋਣ ਕਮਿਸ਼ਨ ਅੱਜ ਸ਼ਾਮ 4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਕਰੇਗਾ ਐਲਾਨ

ਚੋਣ ਕਮਿਸ਼ਨ ਐਤਵਾਰ ਸ਼ਾਮ ਨੂੰ ਅਸਾਮ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿਚ ਵਿਧਾਨ...

ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ; ਜਨਰਲ ਔਰਤਾਂ ਨੂੰ 1,000 ਤੇ SC ਔਰਤਾਂ ਨੂੰ 1,500 ਰੁਪਏ ਮਹੀਨਾ, ਪੰਜਾਬ ਭਰ ਵਿੱਚ ਜਾਗੋ ਕੱਢ...

*ਚੰਡੀਗੜ੍ਹ, 13 ਮਾਰਚ 2026*:ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ...

ਪੰਜਾਬ ਵਿੱਚ ‘ਆਪਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

*ਮੁਹਾਲੀ, 12 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ...

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

*ਪਟਿਆਲਾ, 12 ਮਾਰਚ 2026:*:ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ...

ਅੰਤਰਰਾਸ਼ਟਰੀ ਕਾਨਫਰੰਸ ਅਤੇ ਵਰਕਸ਼ਾਪ ਦਾ ਉਦਘਾਟਨ ਸੈਸ਼ਨ ਪੀਯੂ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ

13 ਮਾਰਚ 2026 ਨੂੰ, "ਬਦਲਦੇ ਹੋਏ ਗਲੋਬਲ ਜਲਵਾਯੂ ਵਿੱਚ ਆਰਚਿਡ ਵਿਭਿੰਨਤਾ, ਸੰਭਾਲ ਅਤੇ ਸਰੋਤ...

ਲੱਦਾਖ ਹਿੰਸਾ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ ਹਟਾਇਆ NSA

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਹਿੰਸਾ ਤੋਂ ਬਾਅਦ ਹਿਰਾਸਤ ਵਿੱਚ ਲਈ ਗਈ ਸਮਾਜਿਕ ਕਾਰਕੁਨ...