ਅੰਮ੍ਰਿਤਸਰ: ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਬਾਹਰ ਅਧਿਆਪਕਾਂ ਵੱਲੋਂ 1 ਦਿਸੰਬਰ ਤੋਂ ਹੜਤਾਲ ਕੀਤੀ ਜਾ ਰਹੀ ਹੈ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ 2016ਤੋਂ ਸੱਤਵਾਂ ਪੇ ਕਮਿਸ਼ਨ ਲਾਗੂ ਨਹੀਂ ਕਰ ਰਹੀ ਜਿਸ ਕਾਰਨ ਉਹ ਹੜਤਾਲ ਕਰਕੇ ਸਰਕਾਰ ਦੇ ਕੰਨ ਤੱਕ ਆਪਣੀ ਆਵਾਜ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਆਪਕਾਂ ਨੇ ਕਿਹਾ ਕਿ ਸਾਨੂੰ ਲਗਾਤਾਰ ਲਾਰੇ-ਲੱਪੇ ਲਾ ਕੇ ਹਰ ਸਾਲ ਪੈਨਸ਼ਨ ਤੋਂ ਵਾਂਝਾ ਰੱਖਿਆ ਗਿਆ ਹੈ ਅਤੇ ਹੁਣ ਅਸੀਂ ਸਰਕਾਰ ਦੇ ਖਿਲਾਫ ਧਰਨਾ ਲਗਾ ਕੇ ਬੈਠ ਗਏ ਹਾਂ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀ ਮੰਗ ਨਹੀਂ ਮੰਨੀ ਤਾਂ ਆਉਣ ਵਾਲੇ ਸਮੇਂ ਤੇ ਸਰਕਾਰ ਦੀ ਨੀਤੀਆਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਏਗਾ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਹੋਰ ਨੁਕਸਾਨ ਦੀ ਜਿੰਮੇਵਾਰ ਸਿਰਫ ਤੇ ਸਿਰਫ ਪੰਜਾਬ ਸਰਕਾਰ ਹੋਵੇਗੀ ਅਤੇ ਉਹ ਘਰ-ਘਰ ਜਾ ਕੇ ਪ੍ਰਚਾਰ ਕਰਨਗੇ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ