September 20, 2026, 11:37 am
----------- Advertisement -----------
HomeNewsEntertainmentਗਲੈਮਰਸ ਲੁੱਕ 'ਚ ਨਜ਼ਰ ਆਈ ਅਨੰਨਿਆ ਪਾਂਡੇ,ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਖ਼ੂਬਸੂਰਤ...

ਗਲੈਮਰਸ ਲੁੱਕ ‘ਚ ਨਜ਼ਰ ਆਈ ਅਨੰਨਿਆ ਪਾਂਡੇ,ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਨਵੀਂ ਦਿੱਲੀ— ਬਾਲੀਵੁੱਡ ਅਭਿਨੇਤਰੀ ਅਨੰਨਿਆ ਪਾਂਡੇ ਨੇ ਬਹੁਤ ਘੱਟ ਸਮੇਂ ‘ਚ ਐਕਟਿੰਗ ਦੀ ਦੁਨੀਆ ‘ਚ ਖਾਸ ਜਗ੍ਹਾ ਬਣਾ ਲਈ ਹੈ। ਉਨ੍ਹਾਂ ਦਾ ਕਰੀਅਰ ਇਨ੍ਹੀਂ ਦਿਨੀਂ ਸੱਤਵੇਂ ਆਸਮਾਨ ‘ਤੇ ਹੈ। ਅਦਾਕਾਰਾ ਨੂੰ ਇੱਕ ਤੋਂ ਬਾਅਦ ਇੱਕ ਵੱਡੀਆਂ ਫ਼ਿਲਮਾਂ ਦੀ ਪੇਸ਼ਕਸ਼ ਹੋ ਰਹੀ ਹੈ। ਅੱਜ ਦੁਨੀਆ ਭਰ ‘ਚ ਉਨ੍ਹਾਂ ਦੇ ਪ੍ਰਸ਼ੰਸਕ ਮੌਜੂਦ ਹਨ, ਜੋ ਉਨ੍ਹਾਂ ਦੀ ਇਕ ਝਲਕ ਲਈ ਬੇਤਾਬ ਹਨ। ਉਹ ਆਪਣੇ ਲੁੱਕ ਕਾਰਨ ਵੀ ਕਾਫੀ ਚਰਚਾ ‘ਚ ਰਹਿੰਦੀ ਹੈ। ਅਨੰਨਿਆ ਸਮੇਂ ਦੇ ਨਾਲ ਹੋਰ ਬੋਲਡ ਹੁੰਦੀ ਜਾ ਰਹੀ ਹੈ। ਅਨੰਨਿਆ ਆਪਣੇ ਕਰੀਅਰ ਨੂੰ ਲੈ ਕੇ ਜਿੰਨੀ ਵੀ ਐਕਟਿਵ ਰਹਿੰਦੀ ਹੈ, ਉਹ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਦੀ ਕੋਸ਼ਿਸ਼ ਕਰਦੀ ਹੈ।

ਅਜਿਹੇ ‘ਚ ਉਨ੍ਹਾਂ ਦਾ ਬੋਲਡ ਅਤੇ ਸਿਜ਼ਲਿੰਗ ਅਵਤਾਰ ਅਕਸਰ ਦੇਖਣ ਨੂੰ ਮਿਲਦਾ ਹੈ। ਹੁਣ ਫਿਰ ਤੋਂ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇੱਥੇ ਅਨੰਨਿਆ ਕੈਮਰੇ ਦੇ ਸਾਹਮਣੇ ਵੱਖ-ਵੱਖ ਲੁੱਕ ‘ਚ ਦਿਖਾਈ ਦੇ ਰਹੀ ਹੈ। ਇਸ ਲੁੱਕ ‘ਚ ਅਨੰਨਿਆ ਕਾਫੀ ਹੌਟ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਇਨ੍ਹੀਂ ਦਿਨੀਂ ਯੂਰਪ ‘ਚ ਛੁੱਟੀਆਂ ਬਿਤਾ ਰਹੀ ਹੈ ਅਤੇ ਉਥੋਂ ਦੀਆਂ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੀ ਹੈ। ਅਨੰਨਿਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਸਿਧਾਂਤ ਚਤੁਰਵੇਦੀ ਨਾਲ ‘ਖੋ ਗਏ ਹਮ ਕਹਾਂ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...