ਗੁਰੂ ਨਾਨਕ ਜੀ ਖਿਲਾਫ਼ ਭੱਦੀ ਸ਼ਾਦਵਾਲੀ ਵਰਤਣ ਵਾਲਾ Anil Arora ਗ੍ਰਿਫ਼ਤਾਰ
ਲੁਧਿਆਣਾ, 9 ਦਸੰਬਰ 2021 – ਲੁਧਿਆਣਾ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਮੁੱਖ ਕਥਿਤ ਦੋਸ਼ੀ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅਨਿਲ ਅਰੋੜਾ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਨਿਲ ਅਰੋੜਾ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਥੋਂ ਹੁਣ ਉਸ ਨੂੰ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਡੀ. ਸੀ. ਪੀ. ਇਨਵੈਸਟੀਗੇਸ਼ਨ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਅਰੋੜਾ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਬੇਅਦਬੀ ਦੇ ਇਸ ਮਾਮਲੇ ’ਚ ਅਨਿਲ ਅਰੋੜਾ ਦੀ ਮਦਦ ਕਰਨ ਦੇ ਦੋਸ਼ ’ਚ ਸਪੈਸ਼ਲ ਸੈੱਲ ਦੀ ਟੀਮ ਨੇ ਉਸ ਦੇ ਗੁਆਂਢੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜਲਦ ਹੀ ਹੋਰ ਖੁਲਾਸੇ ਕੀਤੇ ਜਾਣਗੇ।