November 16, 2026, 6:11 pm
----------- Advertisement -----------
HomeNewsBreaking Newsਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

Published on

----------- Advertisement -----------

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮਜਿਸਟਰੇਟ, ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਅੱੈਸ. ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਮਿਤੀ 11 ਨਵੰਬਰ 2025 ਨੂੰ ਪੇਡ ਲੀਵ ਘੋਸ਼ਿਤ ਕੀਤੀ ਗਈ ਹੈ।

ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਪੇਡ ਲੀਵ ਘੋਸ਼ਿਤ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਹੁਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਇਹ ਛੁੱਟੀ ਕਰਨ ਦਾ ਮੰਤਵ ਇਹ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਾਰੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਛੁੱਟੀ ਸਾਰੀਆਂ ਉਦਯੋਗਿਕ ਇਕਾਈਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਸੰਸਥਾਵਾਂ `ਚ ਕੰਮ ਕਰਨ ਵਾਲੇ ਕਰਮਚਾਰੀਆਂ `ਤੇ ਲਾਗੂ ਹੋਵੇਗੀ। 

ਖਾਸ ਗੱਲ ਇਹ ਹੈ ਕਿ ਇਸ ਛੁੱਟੀ ਦਾ ਲਾਭ ਉਨ੍ਹਾਂ ਕਰਮਚਾਰੀਆਂ ਨੂੰ ਵੀ ਹੋਵੇਗਾ ,ਜੋ ਸ਼ਿਫਟਾਂ `ਚ ਕੰਮ ਕਰਦੇ ਹਨ ਜਾਂ ਹਲਕੇ ਤੋਂ ਬਾਹਰ ਨੌਕਰੀ ਕਰਦੇ ਹਨ ਪਰ ਉਨ੍ਹਾਂ ਦਾ ਨਾਮ 021-ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ‘ਚ ਦਰਜ਼ ਹੈ। ਇਹ ਛੁੱਟੀ ਸਿਰਫ ਵੋਟ ਪਾਉਣ ਲਈ ਦਿੱਤੀ ਗਈ ਹੈ ਅਤੇ ਇਸਨੂੰ ਤਨਖਾਹ `ਚ ਕਟੌਤੀ ਦਾ ਕਾਰਨ ਨਹੀਂ ਬਣਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਵਿਧਾਨ ਸਭਾ ਹਲਕਾ 021-ਤਰਨ ਤਾਰਨ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਦੀ ਵਰਤੋਂ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ `ਚ ਯੋਗਦਾਨ ਪਾਉਣ।

  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...