November 16, 2026, 7:02 am
----------- Advertisement -----------
HomeNewsBreaking Newsਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

Published on

----------- Advertisement -----------

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ UPI ਰਾਹੀਂ ਪੈਸੇ ਨਾ ਲੈਣ ਦਾ ਐਲਾਨ ਕੀਤਾ। ਪੈਟਰੋਲ ਪੰਪਾਂ ਨਾਲ ਸੰਬੰਧਤ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਅਤੇ ਸੂਬਾ ਬੁਲਾਰੇ ਮੋਂਟੀ ਸਹਿਗਲ ਨੇ ਕਿਹਾ ਕਿ ਪੈਟਰੋਲੀਅਮ ਡੀਲਰ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਨਾਲ ਜੂਝ ਰਹੇ ਹਨ। ਡੀਲਰਾਂ ਨੂੰ ਪਹਿਲਾਂ ਹੀ ਤੇਲ ਦੀ ਵਿਕਰੀ ’ਤੇ ਬਹੁਤ ਘੱਟ ਕਮਿਸ਼ਨ ਮਿਲ ਰਿਹਾ ਹੈ ਅਤੇ ਤੇਲ ਕੰਪਨੀਆਂ ਦੀਆਂ ਮਨਮਾਨੀਆਂ ਕਾਰਨ ਪੰਪ ਚਲਾਉਣਾ ਪਹਿਲਾਂ ਹੀ ਔਖਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਡਿਜੀਟਲ ਲੈਣ-ਦੇਣ ’ਤੇ ਕੱਟੇ ਜਾਣ ਵਾਲੇ ਐੱਮ.ਡੀ.ਆਰ. (MDR) ਚਾਰਜ ਦਾ ਸਿੱਧਾ ਅਸਰ ਡੀਲਰਾਂ ਦੇ ਮੁਨਾਫ਼ੇ ’ਤੇ ਪੈ ਰਿਹਾ ਹੈ। ਡੀਲਰਾਂ ਦੇ ਇਸ ਸਖ਼ਤ ਫ਼ੈਸਲੇ ਨਾਲ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਜ਼ਿਆਦਾਤਰ ਲੋਕ ਅੱਜਕੱਲ੍ਹ ਪੈਟਰੋਲ ਜਾਂ ਡੀਜ਼ਲ ਪੁਵਾਉਣ ਸਮੇਂ ਨਕਦੀ ਦੀ ਬਜਾਏ ਗੂਗਲ ਪੇਅ, ਫ਼ੋਨ ਪੇਅ ਜਾਂ ਹੋਰ ਯੂ.ਪੀ.ਆਈ. (UPI) ਐਪਸ ਰਾਹੀਂ ਹੀ ਭੁਗਤਾਨ ਕਰਦੇ ਹਨ। ਅਜਿਹੇ ਵਿੱਚ ਹਰੇਕ ਵਿਅਕਤੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੈਟਰੋਲ ਪੰਪ ਮਾਲਕਾਂ ਦੀ ਸੁਣਵਾਈ ਨਾ ਕੀਤੀ ਤਾਂ ਕੌਮੀ ਪੱਧਰ ਉੱਤੇ ਰਣਨੀਤੀ ਤਿਆਰ ਕਰਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਪੈਟਰੋਲ ਪੰਪ ਐਸੋਸੀਏਸ਼ਨ ਨੇ ਕਿਹਾ ਕਿ ਪੈਟਰੋਲ ਪੰਪ ਉੱਤੇ ਹਰ ਕਿਸੇ ਲਈ ਬਾਥਰੂਮ ਦੀ ਸਹੂਲਤ ਉਪਲਬਧ ਹੈ। ਪਰ ਕੁਝ ਨੌਜਵਾਨਾਂ ਵੱਲੋਂ ਪੈਟਰੋਲ ਪੰਪ ਦੇ ਬਾਥਰੂਮਾਂ ਨੂੰ ਨਸ਼ਿਆਂ ਲਈ ਵਰਤਿਆ ਜਾ ਰਿਹਾ ਹੈ, ਜੋ ਕਿ ਬਹੁਤ ਗ਼ਲਤ ਹੈ। ਇਸ ਲਈ ਪੈਟਰੋਲ ਪੰਪ ਦੇ ਬਾਥਰੂਮ ਨੂੰ ਜ਼ੰਦਰਾ ਲਗਾਉਣ ਦੀ ਪ੍ਰਵਾਨਗੀ ਪੈਟਰੋਲ ਪੰਪ ਪ੍ਰਬੰਧਕਾਂ ਨੂੰ ਦਿੱਤੀ ਜਾਵੇ ਤਾਂ ਜੋ ਨਸ਼ਿਆਂ ਨੂੰ ਰੋਕਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...