November 19, 2026, 3:41 pm
----------- Advertisement -----------
HomeNewsBreaking Newsਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

Published on

----------- Advertisement -----------

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ ਪਛਾਣ ਵਾਲੇ ਚਿੰਨ੍ਹ ਹਟਾਉਣ ਸਬੰਧੀ ਤਿੰਨ ਸਾਲ ਪਹਿਲਾਂ ਜਾਰੀ ਕੀਤੇ ਹੁਕਮਾਂ ਨੂੰ ਪਲਟ ਦਿੱਤਾ ਹੈ। ਇਸ ਨਵੇਂ ਫ਼ੈਸਲੇ ਨਾਲ ਫ਼ੌਜ ਦੇ ਉੱਚ ਅਧਿਕਾਰੀ ਹੁਣ ਮੁੜ ਆਪਣੀ ਮੂਲ ਰੈਜੀਮੈਂਟ ਦੇ ਰੰਗਾਂ ਅਤੇ ਚਿੰਨ੍ਹਾਂ ਵਾਲੀ ਵਰਦੀ ਸਜਾ ਸਕਣਗੇ। 13 ਨਵੰਬਰ ਨੂੰ ‘ਬ੍ਰਿਗੇਡੀਅਰ ਅਤੇ ਇਸ ਤੋਂ ਉੱਚ ਰੈਂਕ ਦੇ ਅਧਿਕਾਰੀਆਂ ਦੀ ਵਰਦੀ’ ਸਿਰਲੇਖ ਹੇਠ ਜਾਰੀ ਕੀਤੇ ਗਏ ਤਾਜ਼ਾ ਪੱਤਰ ਰਾਹੀਂ 2023 ਦੇ ਉਸ ਨਿਰਦੇਸ਼ ਨੂੰ ਰੱਦ ਕਰ ਦਿੱਤਾ ਗਿਆ ਹੈ, ਜਿਸ ਤਹਿਤ ਬ੍ਰਿਗੇਡੀਅਰ, ਮੇਜਰ ਜਨਰਲ, ਲੈਫਟੀਨੈਂਟ ਜਨਰਲ ਅਤੇ ਫ਼ੌਜ ਮੁਖੀ ਨੂੰ ਆਪਣੀ ਬਰਾਂਚ ਜਾਂ ਰੈਜੀਮੈਂਟ ਨਾਲ ਸਬੰਧਤ ਖ਼ਾਸ ਚਿੰਨ੍ਹ ਲਗਾਉਣ ਤੋਂ ਰੋਕ ਦਿੱਤਾ ਗਿਆ ਸੀ।

ਸਾਲ 2023 ਵਿੱਚ ਤਤਕਾਲੀ ਫ਼ੌਜ ਮੁਖੀ ਜਨਰਲ ਮਨੋਜ ਪਾਂਡੇ ਦੀ ਪ੍ਰਧਾਨਗੀ ਹੇਠ ਹੋਈ ਆਰਮੀ ਕਮਾਂਡਰਜ਼ ਕਾਨਫਰੰਸ ਦੌਰਾਨ ਸਾਂਝੀ ਵਰਦੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਨੂੰ ਅਗਸਤ 2023 ਤੋਂ ਲਾਗੂ ਕੀਤਾ ਗਿਆ ਸੀ। ਇਸ ਤਹਿਤ ਸੀਨੀਅਰ ਅਧਿਕਾਰੀਆਂ ਲਈ ਗੂੜ੍ਹੇ ਹਰੇ ਰੰਗ ਦੀ ਸਾਂਝੀ ਬੈਰੇਟ (ਟੋਪੀ), ਇਕੋ ਜਿਹੀ ਬੈਲਟ ਅਤੇ ਮੋਢੇ ’ਤੇ ਪਿੱਤਲ ਦੇ ਰੈਂਕ ਬੈਜ ਲਾਜ਼ਮੀ ਕਰ ਦਿੱਤੇ ਗਏ ਸਨ, ਜਦੋਂ ਕਿ ਮੋਢੇ ਦੀ ਡੋਰੀ (ਲੈਨਯਾਰਡ) ਖ਼ਤਮ ਕਰਕੇ ਕਾਲੇ ਬੂਟ ਜ਼ਰੂਰੀ ਕੀਤੇ ਗਏ ਸਨ। ਇਸ ਪਿੱਛੇ ਸਿਖਰਲੀ ਲੀਡਰਸ਼ਿਪ ਵਿੱਚ ਸਾਂਝੀ ਪਛਾਣ ਦਿਖਾਉਣ ਦਾ ਤਰਕ ਦਿੱਤਾ ਗਿਆ ਸੀ, ਜਿਸ ਕਾਰਨ ਜਨਰਲਾਂ ਦੀ ਵਰਦੀ ਦੇਖ ਕੇ ਇਹ ਪਛਾਣਨਾ ਮੁਸ਼ਕਲ ਹੋ ਗਿਆ ਸੀ ਕਿ ਉਹ ਇਨਫੈਂਟਰੀ, ਆਰਮਰਡ ਕੋਰ ਜਾਂ ਸਪੈਸ਼ਲ ਫੋਰਸਿਜ਼ ਵਿੱਚੋਂ ਕਿਸ ਨਾਲ ਸਬੰਧਤ ਹਨ। ਤਾਜ਼ਾ ਤਬਦੀਲੀਆਂ ਨਾਲ ਪੁਰਾਣੀ ਰਵਾਇਤ ਮੁੜ ਸੁਰਜੀਤ ਹੋ ਗਈ ਹੈ। ਹੁਣ ਗੋਰਖਾ ਰਾਈਫਲਜ਼ ਨਾਲ ਸਬੰਧਤ ਜਨਰਲ ਮੁੜ ਆਪਣੀ ਪਛਾਣ ਵਾਲੀਆਂ ਟੇਢੀਆਂ ਹੈਟਾਂ (ਟੋਪੀਆਂ) ਪਹਿਨ ਸਕਣਗੇ, ਸਪੈਸ਼ਲ ਫੋਰਸਿਜ਼ ਦੇ ਅਧਿਕਾਰੀ ‘ਮਰੂਨ’ (ਗੂੜ੍ਹੇ ਲਾਲ) ਰੰਗ ਦੀ ਬੈਰੇਟ ਅਤੇ ਆਰਮਰਡ ਰੈਜੀਮੈਂਟਾਂ ਦੇ ਸੀਨੀਅਰ ਅਫ਼ਸਰ ‘ਕਾਲੇ ਰੰਗ’ ਦੀ ਬੈਰੇਟ ਸਜਾ ਸਕਣਗੇ। ਫ਼ੌਜ ਦੇ ਪੱਤਰ ਅਨੁਸਾਰ ਵੱਖ-ਵੱਖ ਹਲਕਿਆਂ ਤੋਂ ਮਿਲੇ ਸੁਝਾਵਾਂ ਦੇ ਆਧਾਰ ’ਤੇ ਬ੍ਰਿਗੇਡੀਅਰ ਅਤੇ ਉਸ ਤੋਂ ਉੱਚ ਰੈਂਕ ਦੇ ਅਧਿਕਾਰੀਆਂ ਦੀ ਵਰਦੀ ਸਬੰਧੀ ਹਦਾਇਤਾਂ ਦੀ ਵਿਆਪਕ ਸਮੀਖਿਆ ਕਰਨ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...