September 5, 2026, 7:55 pm
----------- Advertisement -----------
HomeNewsBreaking Newsਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ  ਕਾਰਵਾਈ  ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼  ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਰੂਪ ਸਿੰਘ  ਵਾਸੀ ਧੁੰਨ (ਤਰਨਤਾਰਨ) , ਨਵਦੀਪ ਸਿੰਘ ਵਾਸੀ ਪੱਤੀ ਲਾਹੀਆਂ ਦੀ (ਤਰਨਤਾਰਨ), ਅਰਸ਼ਦੀਪ ਸਿੰਘ ਵਾਸੀ  ਸ਼ਾਲੀਵਾਲ (ਅੰਮ੍ਰਿਤਸਰ), ਗੁਰਲਾਲ ਸਿੰਘ ਵਾਸੀ ਰਾਜੋਕੇ (ਤਰਨਤਾਰਨ) ਅਤੇ ਜੋਬਨ ਸਿੰਘ ਵਾਸੀ ਪੱਤੀ ਮਾਨਾ ਕੀ (ਤਰਨਤਾਰਨ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਗਰੂਪ ਸਿੰਘ ਅਤੇ ਨਵਦੀਪ ਸਿੰਘ ਜੁਰਾਇਮ-ਪੇਸ਼ਾ  ਅਤੇ ਅਪਰਾਧਿਕ ਪਿਛੋਕੜ  ਵਾਲੇ ਅਪਰਾਧੀ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ  ਰਾਣਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦੇਣ  ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਕਰਦੇ ਸਨ ਤਾਂ ਜੋ ਸਰਹੱਦੀ ਰਾਜ ਦੀ ਸ਼ਾਂਤੀ ਨੂੰ ਢਾਹ ਲਾਈ ਜਾ ਸਕੇ।

ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲਿ੍ਹਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਖੁਫੀਆ ਇਤਲਾਹ ਮਿਲੀ ਸੀ। ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ’ਤੇ ਸਥਿਤ ਬੱਸ ਸਟਾਪ ਪੰਜਵੜ ਦੇ ਨੇੜੇ ਪੰਜ ਤੋਂ ਵੱਧ ਵਿਅਕਤੀਆਂ ਨੂੰ ਉਦੋਂ ਰੋਕਿਆ, ਜਦੋਂ ਉਹ (ਮੁਲਜ਼ਮ) ਉਨ੍ਹਾਂ ਗੈਂਗਸਟਰਾਂ ਦੀ ਉਡੀਕ ਕਰ ਰਹੇ ਸਨ, ਜਿਨ੍ਹਾਂ ਨੂੰ ਖੇਪ ਅੱਗੇ ਪਹੁੰਚਾਈ ਜਾਣੀ ਸੀ। ਡੀਜੀਪੀ ਨੇ ਦੱਸਿਆ ਕਿ  ਕਾਰਵਾਈ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ  ਆਰਮਜ਼ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 42 ਮਿਤੀ 01-08-2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

  •  
  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...