November 12, 2025, 10:39 pm
----------- Advertisement -----------
HomeNewsBreaking Newsਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

Published on

----------- Advertisement -----------

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ। ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ‘ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...