November 16, 2026, 6:29 pm
----------- Advertisement -----------
HomeNewsBreaking Newsਦਿੱਲੀ ਵਿੱਚ ਨਕਲੀ ਬਾਰਿਸ਼ ਦੀ ਨਾਕਾਮ ਕੋਸ਼ਿਸ਼: ਸਰਕਾਰ ਨੇ ਖਰਚੇ 34 ਕਰੋੜ

ਦਿੱਲੀ ਵਿੱਚ ਨਕਲੀ ਬਾਰਿਸ਼ ਦੀ ਨਾਕਾਮ ਕੋਸ਼ਿਸ਼: ਸਰਕਾਰ ਨੇ ਖਰਚੇ 34 ਕਰੋੜ

Published on

----------- Advertisement -----------

ਦਿੱਲੀ ਸਰਕਾਰ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਕਲੀ ਬਾਰਿਸ਼ (ਕਲਾਊਡ ਸੀਡਿੰਗ) ਦੀ ਕੋਸ਼ਿਸ਼ ਵਿੱਚ 34 ਕਰੋੜ ਰੁਪਏ ਖਰਚ ਕਰ ਦਿੱਤੇ, ਪਰ ਇੱਕ ਬੂੰਦ ਵੀ ਨਹੀਂ ਬਰਸੀ। ਆਈਆਈਟੀ ਕਾਨਪੁਰ ਦੇ ਵਿਗਿਆਨੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ, ਪਰ ਮਾਹਿਰਾਂ ਨੇ ਪਹਿਲਾਂ ਹੀ ਇਸ ਨੂੰ ਅਸੰਭਵ ਗਿਣ ਕੇ ਖਾਰਜ ਕਰ ਦਿੱਤਾ ਸੀ। ਹੁਣ ਰਾਜ ਸਭਾ ਵਿੱਚ ਦਿੱਤੇ ਗਏ ਲਿਖਤੀ ਜਵਾਬ ਨੇ ਇਸ ਬਰਬਾਦੀ ਨੂੰ ਉਜਾਗਰ ਕਰ ਦਿੱਤਾ ਹੈ, ਜਿਸ ਨਾਲ ਵੱਡੇ ਸਵਾਲ ਉੱਠ ਰਹੇ ਹਨ ਕਿ ਏਜੰਸੀਆਂ ਦੀ ਸਲਾਹ ਨੂੰ ਅਣਦੇਖਾ ਕਿਉਂ ਕੀਤੀ ਗਈ?

ਕੇਂਦਰੀ ਵਾਤਾਵਰਣ ਮੰਤਰਾਲੇ ਨੇ ਪੁਸ਼ਟੀ ਕੀਤੀ ਕਿ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ), ਕੇਂਦਰੀ ਪ੍ਰਦੂਸ਼ਣ ਨਿਯੰਤਰਣ ਬੋਰਡ (ਸੀਪੀਸੀਬੀ) ਅਤੇ ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਸਰਦੀਆਂ ਵਿੱਚ ਦਿੱਲੀ ਲਈ ਕਲਾਊਡ ਸੀਡਿੰਗ ਨਾ ਕਰਨ ਦੀ ਸਲਾਹ ਦਿੱਤੀ ਸੀ। ਉਹਨਾਂ ਦਾ ਕਹਿਣਾ ਸੀ ਕਿ ਵਿਗਿਆਨਕ ਤੌਰ ‘ਤੇ ਇਹ ਸੰਭਵ ਨਹੀਂ, ਕਿਉਂਕਿ ਪੱਛਮੀ ਦਬਾਅ ਨਾਲ ਪ੍ਰਭਾਵਿਤ ਦਿੱਲੀ ਵਿੱਚ ਸੰਘਣੇ, ਨਮੀ ਵਾਲੇ ਬੱਦਲ ਘੱਟ ਬਣਦੇ ਹਨ। ਜਦੋਂ ਬਣਦੇ ਵੀ ਹਨ, ਤਾਂ ਉਹ ਉੱਚੇ ਜਾਂ ਸੁੱਕੇ ਹੁੰਦੇ ਹਨ, ਅਤੇ ਬਾਰਿਸ਼ ਜ਼ਮੀਨ ਤੱਕ ਪਹੁੰਚਣ ਤੋਂ ਪਹਿਲਾਂ ਵਾਪੀਕਰਨ ਹੋ ਜਾਂਦੀ ਹੈ। ਠੰਡੇ-ਨਮੀ ਵਾਲੇ ਮਹੀਨਿਆਂ ਵਿੱਚ ਸਿਰਫ਼ ਕੁਝ ਮਿਲੀਮੀਟਰ ਬੂੰਦਾਬਾਂਦੀ ਹੀ ਸੰਭਵ ਹੈ।

ਬਾਵਜੂਦ ਇਸ, 28 ਅਕਤੂਬਰ ਨੂੰ ਦੋ ਉਡਾਣਾਂ ਭਰੀਆਂ ਗਈਆਂ, ਹਰੇਕ ਦੀ ਲਾਗਤ 60-60 ਲੱਖ ਰੁਪਏ। ਇਹਨਾਂ ਨੇ 300 ਵਰਗ ਕਿਲੋਮੀਟਰ ਖੇਤਰ ਕਵਰ ਕੀਤਾ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਏਜੰਸੀਆਂ ਨੇ ਸਰਵਸੰਮਤੀ ਨਾਲ ਨਿਰਾਸ਼ਾਜਨਕ ਨਤੀਜਾ ਕੱਢਿਆ ਸੀ। ਇਹ ਪਹਿਲੀ ਵਾਰ ਨਹੀਂ; ਪਿਛਲੀਆਂ ਕੋਸ਼ਿਸ਼ਾਂ ਵੀ ਪ੍ਰਦੂਸ਼ਣ ਘਟਾਉਣ ਜਾਂ ਬਾਰਿਸ਼ ਵਧਾਉਣ ਵਿੱਚ ਨਾਕਾਮ ਰਹੀਆਂ। ਹੁਣ ਵੱਡਾ ਸਵਾਲ ਏ: ਮੰਤਰਾਲੇ ਨੇ ਸਲਾਹ ਨੂੰ ਅਣਦੇਖਾ ਕਿਉਂ ਕੀਤੀ? ਹਾਲੇ ਤੱਕ ਕੋਈ ਜਵਾਬ ਨਹੀਂ ਮਿਲਿਆ, ਜਿਸ ਨਾਲ ਫੰਡਾਂ ਦੀ ਬੇਕਾਰ ਖਰਚਤਗੀ ‘ਤੇ ਗੁੱਸਾ ਵਧ ਰਿਹਾ ਹੈ। ਇਹ ਘਟਨਾ ਵਾਤਾਵਰਣ ਨੀਤੀਆਂ ਵਿੱਚ ਪਾਰਦਰਸ਼ਤਾ ਅਤੇ ਵਿਗਿਆਨਕ ਅਧਾਰ ਦੀ ਲੋੜ ਨੂੰ ਰੇਖਾਂਕਿਤ ਕਰਦੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...