ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਤੋਂ ਪੰਜਾਬ ਦੀ ਫੇਰੀ ‘ਤੇ ਹਨ। ਭਲਕੇ ਉਹ ਜਲੰਧਰ ‘ਚ ਤਿਰੰਗਾ ਯਾਤਰਾ ਕੱਢਣਗੇ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਤੋਂ ਤਿਰੰਗਾ ਯਾਤਰਾ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਭਲਕੇ ਜਲੰਧਰ ‘ਚ ਤਿਰੰਗਾ ਯਾਤਰਾ ‘ਚ ਸ਼ਾਮਲ ਹੋਵਾਂਗਾ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ‘ਚ ਚੋਣ ਰੈਲੀਆਂ ’ਚ ਹਿੱਸਾ ਲੈ ਰਹੇ ਹਨ ਅਤੇ ਪੰਜਾਬੀਆਂ ਲਈ ਗਰੰਟੀਆਂ ਦਾ ਐਲਾਨ ਕਰ ਰਹੇ ਹਨ। ਉਨ੍ਹਾਂ ਦੀ ਇਨ੍ਹਾਂ ਗਰੰਟੀਆਂ ਕਰਕੇ ਹੀ ਪੰਜਾਬ ਦੀ ਸਿਆਸਤ ‘ਚ ਵੀ ਮਾਹੌਲ ਭੱਖਿਆ ਹੋਇਆ ਹੈ। ਲੀਡਰ ‘ਆਪ’ ਤੇ ਲਗਾਤਾਰ ਨਿਸ਼ਾਨਾ ਵਿੰਨ੍ਹ ਰਹੇ ਹਨ ਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਉਨ੍ਹਾਂ ਨੂੰ ਲਗਾਤਾਰ ਜਵਾਬ ਦੇ ਰਹੇ ਹਨ।