ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (ਸ਼ਨੀਵਾਰ) ਪੰਜਾਬ ਦੌਰੇ ‘ਤੇ ਹਨ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਉਹ 12 ਤੋਂ 18 ਫਰਵਰੀ ਤੱਕ ਸੂਬੇ ਦੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਮੀਡਿਆ ਰਿਪੋਰਟਾਂ ਮੁਤਾਬਕ ਉਹ ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
----------- Advertisement -----------
ਪੰਜਾਬ ‘ਦੌਰੇ ‘ਤੇ ਅਰਵਿੰਦ ਕੇਜਰੀਵਾਲ, ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
Published on
----------- Advertisement -----------












