ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਦੀ ਨੀਂਦ ਉੱਡ ਗਈ ਹੈ। ਉਨ੍ਹਾਂ ਨੇ ਕਿਹਾ ਮੈਂ ਚੰਨੀ ਦੇ ਸੁਪਨਿਆਂ ‘ਚ ਭੂਤਾਂ ਵਾਂਗ ਆ ਰਿਹਾ ਹੈ। ਉਹ ਸਾਰੀ ਰਾਤ ਸੋ ਨਹੀਂ ਪਾਉਂਦੇ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਹੋ ਗਈਆਂ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆਉਂਦੇ ਹਨ ਤਾਂ ਉਹ ਕੇਜਰੀਵਾਲ ਨੂੰ ਗਾਲ੍ਹਾਂ ਕੱਢਦੇ ਹਨ, ਜਦੋਂ ਪ੍ਰਿਅੰਕਾ ਗਾਂਧੀ ਪੰਜਾਬ ਆਉਂਦੀ ਹੈ ਤਾਂ ਉਹ ਕੇਜਰੀਵਾਲ ਨੂੰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਜਰੀਵਾਲ ਤੇ ਭਗਵੰਤ ਮਾਨ ਖਿਲਾਫ ਬੋਲਦੇ ਹਨ, ਪਰ ਇਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੇ ਸੁਖਬੀਰ ਬਾਦਲ ਖਿਲਾਫ਼ ਕੁਝ ਨਹੀਂ ਬੋਲਿਆ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਸਾਫ ਹੈ ਕਿ ਸਾਰੀਆਂ ਪਾਰਟੀਆਂ ਇਕਜੁੱਟ ਹੋ ਗਈਆਂ ਹਨ ਅਤੇ ਉਹ ਚਾਹੁੰਦੇ ਹਨ ਕਿ ਪੰਜਾਬ ‘ਚ ਕਿਸੇ ਵੀ ਹਾਲਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣ ਸਕੇ।












