ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਜੁੜੀ ਵੱਡੀ ਖਬਰ ਹੈ। ਕੇਜਰੀਵਾਲ ਕੋਰੋਨਾ ਤੋਂ ਜੰਗ ਜਿੱਤ ਚੁਕੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਟਵੀਟ ਕਰ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ- ”ਕੋਰੋਨਾ ਤੋਂ ਠੀਕ ਹੋਕੇ ਤੁਹਾਡੀ ਸੇਵਾ ‘ਚ ਹਾਜ਼ਰ ਹਾਂ” .ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਕੋਰੋਨਾ ਵਾਇਰਸ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਸੀ। ਉਨ੍ਹਾਂ ਨੇ ਸੰਪਰਕ ‘ਚ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ।
----------- Advertisement -----------
ਅਰਵਿੰਦ ਕੇਜਰੀਵਾਲ ਨੇ ਜਿੱਤੀ ਕੋਰੋਨਾ ਤੋਂ ਜੰਗ, ਟਵੀਟ ਕਰ ਦਿੱਤੀ ਜਾਣਕਾਰੀ
Published on
----------- Advertisement -----------












